14 ਸਾਲ ਦੀ ਅਗਵਾ ਕੀਤੀ ਗਈ ਲੜਕੀ ਨੂੰ 4 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ ਗ੍ਰਿਫਤਾਰ
Monday, Dec 22, 2025 - 01:13 PM (IST)
ਜਲੰਧਰ (ਮਹੇਸ਼)-14 ਸਾਲ ਦੀ ਅਗਵਾ ਕੀਤੀ ਗਈ ਲੜਕੀ ਨੂੰ ਜਲੰਧਰ ਕਮਿਸ਼ਨਰੇਟ ਦੀ ਪਰਾਗਪੁਰ ਚੌਕੀ ਦੀ ਪੁਲਸ ਨੇ 4 ਘੰਟਿਆਂ ਵਿਚ ਬਰਾਮਦ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਚੌਕੀ ਇੰਚਾਰਜ ਸੁਰਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੂੰ ਉਕਤ ਲੜਕੀ ਦੀ ਮਾਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਵੀ ਉਰਫ਼ ਘੈਟੂ ਪੁੱਤਰ ਵੀਰਪਾਲ ਵਾਸੀ ਪਿੰਡ ਕਠਿਆਰ ਜ਼ਿਲ੍ਹਾ ਮਧੋਪੁਰ ਸਿਗਟੀ ਬਿਹਾਰ ਹਾਲ ਵਾਸੀ ਕਿਰਾਏਦਾਰ ਦੀਪ ਦੀ ਕੋਠੀ ਪਰਾਗਪੁਰ ਉਸਦੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਪਿੰਡ ਨੰਗਲ ਕਰਾਰ ਖਾਂ ਤੋਂ ਅਗਵਾ ਕਰ ਕੇ ਲੈ ਗਿਆ ਹੈ।
ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਹੋਏ ਨਗਰ ਕਰੀਤਨ ਦੇ ਵਿਰੋਧ ਕਰਨ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਰਵੀ ਉਰਫ਼ ਘੈਟੂ ਖ਼ਿਲਾਫ਼ ਥਾਣਾ ਜਲੰਧਰ ਕੈਂਟ ਵਿਚ 137(2), 96 ਬੀ. ਐੱਨ. ਐੱਸ. ਅਧੀਨ 216 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਅਤੇ ਉਸ ਤੋਂ ਤੁਰੰਤ ਬਾਅਦ ਮੁਲਜ਼ਮ ਨੂੰ ਕਾਬੂ ਕਰਕੇ ਲੜਕੀ ਨੂੰ ਉਸ ਦੇ ਕਬਜ਼ੇ ’ਚੋਂ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਲੜਕੀ ਨੂੰ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਕਈ ਅਫ਼ਸਰ ਜਾਂਚ ਦੇ ਘੇਰੇ 'ਚ! ਡਿੱਗ ਸਕਦੀ ਹੈ ਗਾਜ
