ਨਾਬਾਲਗ ਲੜਕੇ ਨੂੰ ਅਗਵਾ ਕਰ ਕੇ ਕੀਤਾ ਕੁਕਰਮ, ਇਕ ਮੁਲਜ਼ਮ ਗ੍ਰਿਫ਼ਤਾਰ, 2 ਫ਼ਰਾਰ

Thursday, Sep 21, 2023 - 02:39 PM (IST)

ਨਾਬਾਲਗ ਲੜਕੇ ਨੂੰ ਅਗਵਾ ਕਰ ਕੇ ਕੀਤਾ ਕੁਕਰਮ, ਇਕ ਮੁਲਜ਼ਮ ਗ੍ਰਿਫ਼ਤਾਰ, 2 ਫ਼ਰਾਰ

ਜਲੰਧਰ (ਮਹੇਸ਼) : ਦਕੋਹਾ (ਨੰਗਲਸ਼ਾਮਾ) ਪੁਲਸ ਚੌਂਕੀ ਅਧੀਨ ਇਕ ਇਲਾਕੇ ਵਿਚ ਚੱਲ ਰਹੇ ਧਾਰਮਿਕ ਸਮਾਰੋਹ ’ਚ ਇਕ ਨਾਬਾਲਗ ਲੜਕੇ ਨੂੰ ਉਸਦੇ ਹੀ ਕੁਝ ਸਾਥੀਆਂ ਨੇ ਅਗਵਾ ਕਰ ਲਿਆ ਅਤੇ ਬਾਅਦ ਵਿਚ ਉਸਨੂੰ ਕਿਸੇ ਜਗ੍ਹਾ ’ਤੇ ਲਿਜਾ ਕੇ ਉਸ ਨਾਲ ਕੁਕਰਮ ਕੀਤਾ। ਲੜਕੇ ਦੇ ਅਗਵਾ ਹੋਣ ਦੀ ਸੂਚਨਾ ਮਿਲਦੇ ਹੀ ਦਕੋਹਾ ਚੌਕੀ ਦੇ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਦੇਰ ਰਾਤ ਲੜਕੇ ਨੂੰ ਬਰਾਮਦ ਕਰ ਲਿਆ। ਉਸਨੂੰ ਅਗਵਾ ਕਰਨ ਵਾਲੇ 3 ਨੌਜਵਾਨਾਂ 'ਚੋਂ ਇਕ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਅੰਤਰਰਾਜ਼ੀ ਡਰੱਗ ਨੈੱਟਵਰਕ ਦਾ ਪਰਦਾਫਾਸ਼, ਜ਼ਿਲ੍ਹਾ ਕਪੂਰਥਲਾ ਦੇ ਡਰੱਗ ਸਮੱਲਗਰਾਂ ਦੇ ਦਿੱਲੀ ਨਾਲ ਜੁੜੇ ਤਾਰ!

ਦਕੋਹਾ ਪੁਲਸ ਚੌਂਕੀ ਦੇ ਇੰਚਾਰਜ ਮਦਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੂੰ ਧਾਰਮਿਕ ਸਮਾਰੋਹ ਤੋਂ ਉਸਦੇ ਹੀ ਸਾਥੀਆਂ ਨੇ ਅਗਵਾ ਕਰ ਲਿਆ ਹੈ। ਇਸ ਮਾਮਲੇ ਨੂੰ ਪੁਲਸ ਵੱਲੋਂ ਗੰਭੀਰਤਾ ਨਾਲ ਲੈਂਦਿਆਂ ਅਗਵਾ ਕੀਤੇ ਲੜਕੇ ਨੂੰ ਬਰਾਮਦ ਕਰ ਕੇ ਉਸਦੇ ਬਿਆਨਾਂ ’ਤੇ ਉਸਨੂੰ ਅਗਵਾ ਕਰਨ ਵਾਲੇ ਨੌਜਵਾਨਾਂ ’ਤੇ ਕੁਕਰਮ ਅਤੇ ਅਗਵਾ ਕਰਨ ਦੀਆਂ ਧਾਰਾਵਾਂ ਤਹਿਤ ਥਾਣਾ ਰਾਮਾ ਮੰਡੀ ਵਿਚ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਤੋਂ ਉਸਦੇ ਫ਼ਰਾਰ ਦੋ ਹੋਰ ਸਾਥੀਆਂ ਸਬੰਧੀ ਪੁਲਸ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ : ਜੇਕਰ ਤੁਹਾਨੂੰ ਵੀ ਆ ਰਹੀਆਂ ਹਨ ਅਜਿਹੀਆਂ ਫ਼ੋਨ ਕਾਲਸ ਤਾਂ ਹੋ ਜਾਓ ਸਾਵਧਾਨ!

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


author

Anuradha

Content Editor

Related News