ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਭਲਕੇ

Saturday, Dec 21, 2024 - 03:15 PM (IST)

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਭਲਕੇ

ਜਲੰਧਰ/ਹੁਸ਼ਿਆਰਪੁਰ (ਜ.ਬ.)–ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਚ ਵੱਖ-ਵੱਖ ਸੰਸਥਾਵਾਂ ਵੱਲੋਂ ਕਈ ਸਮਾਗਮ ਕਰਵਾਏ ਜਾ ਰਹੇ ਹਨ। ਕਲਗੀਧਰ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੂਜਾ ਮਹਾਨ ਕੀਰਤਨ ਦਰਬਾਰ 22 ਦਸੰਬਰ ਨੂੰ ਹਰੀ ਕੋਲਡ ਸਟੋਰ ਦੇ ਸਾਹਮਣੇ, ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ, ਊਨਾ ਰੋਡ ਬਜਵਾੜਾ (ਹੁਸ਼ਿਆਰਪੁਰ) ਨੇੜੇ ਰਾਧਾ ਸਵਾਮੀ ਸਤਿਸੰਗ ਘਰ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਧਰਮਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਤਵਾਰ ਸਵੇਰੇ 9 ਤੋਂ ਸ਼ਾਮ 4 ਵਜੇ ਤਕ ਕਰਵਾਏ ਜਾ ਰਹੇ ਇਸ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਕੰਵਲਜੀਤ ਸਿੰਘ ਅਤੇ ਭਾਈ ਲਖਵਿੰਦਰ ਸਿੰਘ (ਦੋਵੇਂ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਭਾਈ ਬਚਿੱਤਰ ਸਿੰਘ ਅਨਮੋਲ ਨਿਊਜ਼ੀਲੈਂਡ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਗੁਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਬਜਵਾੜਾ ਕੀਰਤਨ ਦੀ ਹਾਜ਼ਰੀ ਭਰਨਗੇ। ਸੰਤ ਬਾਬਾ ਹਰਨਾਮ ਸਿੰਘ ਸਿੰਗੜੀਵਾਲ ਅਤੇ ਜਥੇ. ਬਾਬਾ ਗੁਰਦੇਵ ਸਿੰਘ ਜੀ ਵੀ ਸੰਗਤਾਂ ਦੇ ਦਰਸ਼ਨ ਕਰਨ ਪੁੱਜਣਗੇ।

ਇਸ ਤੋਂ ਇਲਾਵਾ ਸਿੰਘ ਸਭਾ ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਵਾਲੇ ਅਤੇ ਸਿੰਘ ਸਾਹਿਬ ਅਮਰਤੇਜ ਸਿੰਘ ਬੈਂਸਾਂ ਵਾਲੇ ਸੰਗਤਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਇਤਿਹਾਸ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਫ੍ਰੀ ਮੈਡੀਕਲ ਕੈਂਪ ਵੀ ਲਾਇਆ ਜਾ ਰਿਹਾ ਹੈ, ਜਿਸ ਵਿਚ ਡਾ. ਸੁਖਦੀਪ ਸਿੰਘ ਝਾਵਰ ਪ੍ਰਸਿੱਧ ਨਿਊਰੋ ਸਰਜਨ ਅਤੇ ਹੋਰ ਡਾਕਟਰ ਸਾਹਿਬਾਨ ਮਰੀਜ਼ਾਂ ਦਾ ਚੈੱਕਅਪ ਕਰਨਗੇ।


author

shivani attri

Content Editor

Related News