ਨਿਰਮਲੇ ਸੰਪਰਦਾਇ ਸੰਤ ਸਮਾਜ ਨਾਲ ਜੁੜੇ ਲੋਕਾਂ ਵੱਲੋਂ ਕਿਸਾਨ ਅੰਦਲੋਨ ਨੂੰ ਸਮਰਥਨ

12/09/2020 4:02:26 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਨਿਰਮਲੇ ਸੰਪਰਦਾਇ (ਦੋਆਬਾ ਜ਼ੋਨ) ਸੰਤ ਸਮਾਜ ਨਾਲ ਸਬੰਧਤ ਅਨੇਕਾਂ ਹੀ ਸੰਤਾਂ ਮਹਾਂਪੁਰਸ਼ਾਂ ਨੇ ਅੱਜ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ: ਕਿਸਾਨੀ ਰੰਗ 'ਚ ਰੰਗੀ ਗਈ ਵਿਆਹ ਦੀ 'ਜਾਗੋ', 'ਪੇਚਾ ਪੈ ਗਿਆ ਸੈਂਟਰ' ਨਾਲ ਗੀਤ 'ਤੇ ਪਏ ਭੰਗੜੇ (ਤਸਵੀਰਾਂ)

PunjabKesari

ਪ੍ਰਾਚੀਨ ਨਿਰਮਲ ਮਹਾਂਮੰਡਲ ਦੇ ਕੌਮੀ ਪ੍ਰਧਾਨ ਸੰਤ ਬਾਬਾ ਤੇਜਾ ਸਿੰਘ ਜੀ ਡੇਰਾ ਗੁਰੂਸਰ ਖੁੱਡਾ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ, ਸੰਤ ਹਰਜਿੰਦਰ ਸਿੰਘ ਚਾਹ ਵਾਲੇ, ਮਹੰਤ ਸੁਖਵੰਤ ਸਿੰਘ ਜਲੰਧਰ ਵਾਲੇ, ਮਹੰਤ ਗੁਰਬਚਨ ਸਿੰਘ  ਪੰਡਵਾ,ਮਹੰਤ ਗੁਰਬਚਨ ਸਿੰਘ ਬੱਡੋਂ, ਸੰਤ ਹਰਜਿੰਦਰ ਸਿੰਘ ਜੌਹਲਾਂ ਵਾਲੇ, ਹਰਬੰਸ ਸਿੰਘ ਬੋਲੀਨਾ,ਸੰਤੋਖ ਸਿੰਘ ਥਲਾ ਸਾਹਿਬ ਵਾਲੇ, ਸੰਤ ਮੱਖਣ ਸਿੰਘ ਦਰੀਏ ਵਾਲੇ, ਸੰਤ ਬਲਬੀਰ ਸਿੰਘ ਰੱਬ ਜੀ ਤੋਂ ਇਲਾਵਾ ਹਰਬੰਸ ਸਿੰਘ ਬੋਲੀਨਾ, ਭਗਵਾਨ ਸਿੰਘ ਜੌਹਲ ਨੇ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ: ਭਾਰਤ ਬੰਦ ਦੌਰਾਨ ਜਲੰਧਰ 'ਚ ਗੁੰਡਾਗਰਦੀ, ਹਥਿਆਰਬੰਦ ਨੌਜਵਾਨਾਂ ਨੇ ਫੈਕਟਰੀ ਕਾਮਿਆਂ ਦੀ ਕੀਤੀ ਕੁੱਟਮਾਰ

ਇਸ ਦੇ ਨਾਲ ਹੀ ਕਿਸਾਨਾਂ ਨੂੰ ਵਿੱਤੀ ਸਹਾਇਤਾ ਵੀ ਭੇਂਟ ਕੀਤੀ ਅਤੇ ਕਿਸਾਨਾਂ ਨੂੰ ਇਹ ਭਰੋਸਾ ਦਿੱਤਾ ਕਿ ਇਸ ਅੰਦੋਲਨ ਲਈ ਉਹ   ਕਿਸਾਨਾਂ ਨੂੰ ਕਿਸੇ ਵੀ ਚੀਜ਼ ਦੀ ਕਮੀ-ਘਾਟ ਨਹੀਂ ਆਉਣ ਦੇਣਗੇ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦੇ ਮੋਦੀ ਸਰਕਾਰ ਤੋਂ ਖੇਤੀ ਵਿਰੁੱਧ ਕਾਲੇ ਕਾਨੂੰਨ ਜਲਦ ਤੋਂ ਜਲਦ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਮੂਹ ਸੰਤ ਸਮਾਜ ਦਾ ਧੰਨਵਾਦ ਕੀਤਾ।


shivani attri

Content Editor

Related News