ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਜਪਾ ਰਚ ਰਹੀ ਸਾਜਿਸ਼ਾਂ: ਕਸ਼ਮੀਰ ਸਿੰਘ

12/25/2020 6:35:30 PM

ਜਲੰਧਰ— ਕਿਸਾਨ ਜਥੇਬੰਦੀਆਂ ਦੀ ਅੱਜ ਜਲੰਧਰ ’ਚ ਹੋਈ ਪੁਲਸ ਨਾਲ ਧੱਕਾਮੁੱਕੀ ਨੂੰ ਕਿਸਾਨ ਆਗੂ ਕਸ਼ਮੀਰ ਸਿੰਘ ਨੇ ਭਾਜਪਾ ਦੀ ਘਟੀਆ ਕਰਤੂਤ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਵੱਲੋਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕਈ ਤਰ੍ਹਾਂ ਦੀਆਂ ਸਾਜਿਸ਼ਾਂ ਰਚ ਰਹੀ ਹੈ ਅਤੇ ਅੱਗੇ ਵੀ ਸਾਜਿਸ਼ਾਂ ਰਚਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੇ ਹੱਕਾਂ ਦੀ ਲੜਾਈ ਜ਼ਰੂਰ ਲੜਾਂਗੇ। 

ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ

ਉਨ੍ਹਾਂ ਭਾਜਪਾ ਨੂੰ ਸਿੱਧੇ ਤੌਰ ’ਤੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਾਨੂੰ ਮਰਨ ਦਾ ਕੋਈ ਡਰ ਨਹੀਂ ਹੈ। ਅਸੀਂ ਆਪਣੇ ਹਿਸਾਬ ਨਾਲ ਚੱਲਣਾ ਹੈ ਅਤੇ ਤੁਸੀਂ ਜੋ ਕਰਨਾ ਹੈ ਉਹ ਤੁਸੀਂ ਆਪਣੇ ਹਿਸਾਬ ਨਾਲ ਕਰਨਾ ਹੈ। ਅਸੀਂ ਸ਼ਾਂਤੀ ਨਾਲ ਬੈਠ ਕੇ ਹੀ ਆਪਣੇ ਹੱਕਾਂ ਦੀ ਲੜਾਈ ਲੜਨੀ ਹੈ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਹਏ ਕਿਹਾ ਕਿ ਜਿਹੜੇ ਤਿੰਨ ਦਿਨਾਂ ਦਾ ਪ੍ਰੋਗਰਾਮ ਉਲੀਕੀਆ ਗਿਆ ਹੈ, ਉਸ ’ਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਸ਼ਾਂਤੀਪੂਰਵਕ ਧਰਨੇ ਪ੍ਰਦਰਸ਼ਨ ਕੀਤੇ ਜਾਣ। 

ਇਹ ਵੀ ਪੜ੍ਹੋ : UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ

ਜ਼ਿਕਰਯੋਗ ਹੈ ਕਿ ਦਿੱਲੀ ’ਚ ਅੰਦੋਲਨ ’ਚ ਬੈਠੇ ਕਿਸਾਨ ਜਥੇਬੰਦੀਆਂ ਵੱਲੋਂ 24 ਦਸੰਬਰ ਨੂੰ ਭਾਜਪਾ ਆਗੂਆਂ ਦੇ ਘਰ ਘੇਰਣ ਦੀ ਮੰਗ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਵੱਲੋਂ ਭਾਜਪਾ ਦੇ ਸੀਨੀਅਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕੀਤਾ ਗਿਆ ਸੀ।  ਇਸ ਮੌਕੇ ਕਿਸਾਨਾਂ ਨਾਲ ਪੁਲਸ ਨੇ ਜੰਮ ਕੇ ਧੱਕਾਮੱੁਕੀ ਕੀਤੀ ਸੀ। ਇਸ ਦੌਰਾਨ ਕਿਸਾਨਾਂ ਦੀਆਂ ਪੱਗਾਂ ਤੱਕ ਲਥ ਕੇ ਡਿੱਗ ਗਈਆਂ ਸਨ। ਪੁਲਸ ਕਾਮਿਆਂ ਨੇ ਧੱਕਾਮੁੱਕੀ ’ਚ ਡਿੱਗੇ ਕਿਸਾਨਾਂ ’ਤੇ ਡਾਗਾਂ ਵੀ ਵਰ੍ਹਾਈਆਂ।

ਇਹ ਵੀ ਪੜ੍ਹੋ :  ਮਨੋਰੰਜਨ ਕਾਲੀਆ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ’ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਲੱਥੀਆਂ ਪੱਗਾਂ

shivani attri

This news is Content Editor shivani attri