ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਸੈਂਕੜੇ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ

04/20/2021 5:15:32 PM

ਟਾਂਡਾ ਉੜਮੁੜ (ਪਰਮਜੀਤ ਸਿੰਘ  ਮੋਮੀ,ਵਰਿੰਦਰ ਪੰਡਿਤ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਅਤੇ ਜ਼ੋਨ ਪ੍ਰਧਾਨ ਟਾਂਡਾ ਪਰਮਜੀਤ ਸਿੰਘ ਭੁੱਲਾ ਬਾਠ ਦੀ ਅਗਵਾਈ ਵਿਚ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਸੈਂਕੜੇ ਕਿਸਾਨਾਂ ਸਣੇ ਔਰਤਾਂ ਦਾ ਵੱਡਾ ਜਥਾ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋਇਆ। 

ਇਹ ਵੀ ਪੜ੍ਹੋ :  ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਇਸ ਮੌਕੇ  ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਪੂਰੇ ਦੇਸ਼ ਚ ਸਰਕਾਰ ਵਲੋਂ ਇਹ ਭਰਮ ਫੈਲਾਇਆ ਜਾ ਰਿਹਾ ਹੈ ਕਿ ਅਉਣ ਵਾਲੇ ਦਿਨਾਂ ਚ ਮਿਸ਼ਨ ਕਲੀਨ ਦੇ ਤਹਿਤ ਕਿਸਾਨ ਅੰਦੋਲਨ ਖਤਮ ਕਰ ਦਿੱਤਾ ਜਾਵੇਗਾ ਤੇ ਦਿੱਲੀ ਬਾਰਡਰ ਖਾਲੀ ਕਰਵਾ ਲਏ ਜਾਣਗੇ, ਜਿਸ ਤੋਂ ਬਾਅਦ ਪੂਰੇ ਪੰਜਾਬ , ਹਰਿਆਣਾ , ਉੱਤਰ ਪ੍ਰਦੇਸ਼ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਿਚ ਇਕ ਵੱਡਾ ਰੋਸ ਅਤੇ ਰੋਹ ਪੈਦਾ ਹੋ ਗਿਆ। ਜਿਸ ਤੋਂ ਬਾਅਦ ਪੰਜਾਬ ਚੌ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਜਥੇ ਦਿੱਲੀ ਵੱਲ ਕੂਚ ਕਰ ਰਹੇ ਹਨ ਜ਼ੋਨ ਪ੍ਰਧਾਨ ਟਾਂਡਾ ਪਰਮਜੀਤ ਸਿੰਘ ਭੁੱਲਾ ਬਾਠ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਕਰੋਨਾ ਦਾ ਡਰ ਪੈਦਾ ਕਰਕੇ ਕਿਸਾਨ ਅੰਦੋਲਨ ਨੂੰ ਫੇਲ ਕਰਨ ਦਾ ਯਤਨ ਕਰ ਰਹੀ ਹੈ, ਇਸੇ ਲਈ ਦਿੱਲੀ ਚ ਇੱਕ ਹਫਤੇ ਲਈ ਲੌਕਡਾਊਨ ਲਗਾ ਦਿੱਤਾ ਪਰ ਕਿਸਾਨ ਅੰਦੋਲਨ ਕਿਸੇ ਵੀ ਕੀਮਤ ਅਤੇ ਖਤਮ ਨਹੀਂ ਹੋਵੇਗਾ ਅਤੇ ਤਿੰਨੋਂ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਵਾਉਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਮੁੜ ਪੈਰ ਪਸਾਰਣ ਲੱਗਾ 'ਕੋਰੋਨਾ', ਪੰਜਾਬ ’ਚ ਟੈਸਟਿੰਗ ਦੌਰਾਨ ਹਰ 10ਵਾਂ ਪੰਜਾਬੀ ਆ ਰਿਹਾ ਕੋਰੋਨਾ ਪਾਜ਼ੇਟਿਵ

ਜੇਕਰ ਕੇਂਦਰ ਸਰਕਾਰ ਨੇ ਮਿਸ਼ਨ ਕਲੀਨ ਤਹਿਤ ਕਿਸਾਨ ਅੰਦੋਲਨ ਨਾਲ ਛੇੜਛਾੜ ਕੀਤੀ ਜਾਂ ਕਿਸਾਨ ਅੰਦੋਲਨ ਚ ਬੈਠੇ ਕਿਸਾਨਾਂ ਨਾਲ ਕੋਈ ਧੱਕੇਸ਼ਾਹੀ ਕੀਤੀ ਤਾਂ ਇਸ ਦੇ ਸਿੱਟੇ ਗੰਭੀਰ ਨਿਕਲਣਗੇ , ਜਿਸਦੀ ਜਿੰਮੇਵਾਰ ਕੇਂਦਰ ਸਰਕਾਰ ਹੋਵੇਗੀ। ਇਸ ਮੌਕੇ ਜਥੇਬੰਦੀ ਆਗੂ ਗੁਰਪ੍ਰੀਤ ਸਿੰਘ ਖਾਨਪੁਰ , ਗੁਰਪ੍ਰਤਾਪ ਸਿੰਘ , ਗੁਰਮੁਖ ਸਿੰਘ ਸਠਿਆਲੀ, ਸੋਹਣ ਸਿੰਘ ਗਿੱਲ, ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ ਫੱਤਾਕੁੱਲਾ, ਸੋਨੂੰ ਜਹੂਰਾ ਅਤੇ ਬੱਗਾ ਲੜੋਈ ਅਤੇ ਜਥੇਬੰਦੀ ਦੇ ਮੈਂਬਰ ਅਤੇ ਕਿਸਾਨ ਹਾਜ਼ਰ ਸਨ। 

ਇਹ ਵੀ ਪੜ੍ਹੋ : ਜਲੰਧਰ 'ਚ ਉੱਡ ਰਹੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਾਬੰਦੀਆਂ ਦੇ ਬਾਵਜੂਦ ਖੋਲ੍ਹੇ ਇਹ ਮਸ਼ਹੂਰ ਕਾਲਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

shivani attri

This news is Content Editor shivani attri