ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮਨਾਏਗੀ ਕਾਲੀ ਆਜ਼ਾਦੀ ਤੇ ਅਧੂਰੀ ਆਜ਼ਾਦੀ ਦਿਹਾੜਾ

08/14/2021 4:58:21 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ 75ਵੇਂ ਆਜ਼ਾਦੀ ਦਿਹਾੜੇ ਨੂੰ ਕਾਲੀ ਆਜ਼ਾਦੀ 'ਤੇ ਅਧੂਰੀ ਆਜ਼ਾਦੀ ਦਿਹਾੜੇ ਦੇ ਤੌਰ 'ਤੇ ਮਨਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਪਿੰਡ ਝਾਂਸ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਜੀ ਇਕ ਅਹਿਮ ਮੀਟਿੰਗ ਮੌਕੇ ਕੀਤਾ। 

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਕਰੀਬ 2 ਹਜ਼ਾਰ ਮੁਲਾਜ਼ਮ ਕਰਨਗੇ ਜਲੰਧਰ ਸ਼ਹਿਰ ਦੀ ਰਖਵਾਲੀ, ਸਟੇਡੀਅਮ ਸੀਲ

ਇਸ ਮੌਕੇ ਬੋਲਦਿਆਂ ਪ੍ਰਧਾਨ ਪਰਮਜੀਤ ਭੁੱਲਾ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਲੋਕਾਂ ਨੂੰ ਪੂਰੇ ਹੱਕ ਨਹੀਂ ਮਿਲੇ। ਜੋ ਸੁਪਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦੇਸ਼ ਭਗਤਾਂ ਨੇ ਵੇਖੇ ਸਨ, ਮੌਕੇ ਦੀਆਂ ਸਰਕਾਰਾਂ ਨੇ ਉਨ੍ਹਾਂ ਸ਼ਹੀਦਾਂ ਦੇ ਸੁਪਨੇ ਵੀ ਮਿੱਟੀ ਵਿਚ ਰੋਲ ਕੇ ਰੱਖ ਦਿੱਤੇ। ਪ੍ਰਧਾਨ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਵਾਲੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵੱਡਾ ਜੱਥਾ ਫੋਕਲ ਪੁਆਇੰਟ ਟਾਂਡਾ ਤੋਂ ਚੱਲੇਗਾ ਅਤੇ ਹੁਸ਼ਿਆਰਪੁਰ ਵਿਖੇ ਪਹੁੰਚ ਜ਼ਿਲ੍ਹਾ ਹੈੱਡਕੁਆਟਰ 'ਤੇ ਹੱਥਾਂ ਚ ਕਾਲੀਆਂ ਝੰਡੀਆਂ ਫੜ ਕੇ ਰੋਸ ਵਿਖਾਵਾ ਕਰਦੇ ਹੋਏ ਕਾਲੀ ਆਜ਼ਾਦੀ ਅਤੇ ਅਧੂਰੀ ਆਜ਼ਾਦੀ ਦਿਹਾੜਾ ਦੇ ਤੌਰ 'ਤੇ ਮਨਾਇਆ ਜਾਵੇਗਾ। ਇਸ ਮੌਕੇ ਮਾਸਟਰ ਕੁਲਵੰਤ ਸਿੰਘ, ਗੁਰਬਖਸ਼ ਸਿੰਘ, ਜਗਜੀਤ ਸਿੰਘ ਚੌਹਾਨ, ਗੁਰਦੀਪ ਸਿੰਘ ਚੀਮਾ, ਹਰੀਪਾਲ ਸਿੱਧੂ, ਗੁਰਕੀਰਤ ਸਿੰਘ, ਜਸਵਿੰਦਰ ਕੌਰ ਚੱਗਰ, ਬੇਅੰਤ ਕੌਰ ਬਾਠ, ਸਿਮਰ ਕੌਰ, ਰਣਜੋਧ ਸਿੰਘ ਤੇ ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਜਥੇਬੰਦੀ ਮੈਂਬਰ ਹਾਜ਼ਰ ਸਨ। 

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ 'ਤੇ ਜਲੰਧਰ ਦੇ ਕਈ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਵੱਲੋਂ ਜਾਰੀ ਹੋਇਆ ਰੂਟ ਪਲਾਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News