ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਟਾਂਡਾ ਵਿਖੇ ਰੇਲਵੇ ਟਰੈਕ ਕੀਤਾ ਗਿਆ ਜਾਮ
Monday, Oct 03, 2022 - 12:20 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ,ਕੁਲਦੀਸ਼ ਚੌਹਾਨ, ਪਰਮਜੀਤ ਸਿੰਘ ਮੋਮੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਸੂਬੇ ਕੀਤੇ ਜਾਣ ਵਾਲੇ ਰੇਲ ਰੋਕੋ ਅੰਦੋਲਨ ਤਹਿਤ ਟਾਂਡਾ ਦੇ ਰੇਲਵੇ ਸਟੇਸ਼ਨ 'ਤੇ ਵੀ ਮੋਰਚਾ ਲਾ ਦਿੱਤਾ ਗਿਆ ਹੈ। ਰੇਲਵੇ ਟਰੈਕ 'ਤੇ ਰੇਲ ਰੋਕੋ ਅੰਦੋਲਨ ਲਈ ਕਿਸਾਨਾਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦਲਜੀਤ ਸਿੰਘ, ਨਛੱਤਰ ਸਿੰਘ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਪੱਤਰਕਾਰ ਰਮਨ ਕਸ਼ਯਪ ਨੂੰ ਸਮਰਪਿਤ ਇਸ ਰੇਲ ਰੇਲ ਰੋਕੋ ਅੰਦੋਲਨ ਟਾਂਡਾ ਵਿਚ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ ਹਨ।
ਇਹ ਵੀ ਪੜ੍ਹੋ: ਅਕਾਲੀ ਦਲ ਬਚਾਉਣਾ ਤਾਂ ਭਰਿਆ ਮੇਲਾ ਛੱਡ ਕੇ ਪਾਸੇ ਹੋ ਜਾਣ ਸੁਖਬੀਰ ਸਿੰਘ ਬਾਦਲ: ਕਿਰਨਬੀਰ ਸਿੰਘ ਕੰਗ
ਜ਼ਿਲ੍ਹਾ ਪ੍ਰਧਾਨ ਭੁੱਲਾ ਨੇ ਆਖਿਆ ਕਿ 3 ਘੰਟੇ ਚੱਲਣ ਵਾਲੇ ਇਸ ਅੰਦੋਲਨ ਦੌਰਾਨ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ ਪਰਚਾ ਕਰਨ,ਕਿਸਾਨਾਂ 'ਤੇ ਦਰਜ ਝੂਠੇ ਮਾਮਲੇ ਰੱਦ ਕਰਨ, ਬਿਜਲੀ ਵੰਡ ਲਾਇਸੈਂਸ ਨਿਯਮ 2022 ਦਾ ਕੀਤਾ ਨੋਟੀਫਿਕੇਸ਼ਨ ਵਾਪਸ ਲੈਣ, ਝੋਨੇ ਦੀ ਖ਼ਰੀਦ 'ਤੇ ਲਾਈਆਂ ਸ਼ਰਤਾਂ ਖ਼ਤਮ ਕਰਨ, ਕਿਸਾਨਾਂ, ਮਜ਼ਦੂਰਾਂ ਨੇ ਜੋ ਕਰਜ਼ਾ ਬੈਂਕਾਂ ਜਾਂ ਮਾਈਕਰੋ ਫਾਇਨੈਂਸ ਕੰਪਨੀਆਂ ਤੋਂ ਲਿਆ ਮੁਆਫ਼ ਕੀਤਾ ਜਾਵੇ ਅਤੇ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਸੰਬੰਧੀ ਆਵਾਜ਼ ਬੁਲੰਦ ਕੀਤੀ ਜਾਵੇਗੀ।
ਇਸ ਮੌਕੇ ਕਸ਼ਮੀਰ ਸਿੰਘ ਫੱਤਾਕੁੱਲਾ,ਹਰਵਿੰਦਰ ਪਾਲ ਸਿੰਘ ਸੋਨੂ,ਅਰਵਿੰਦਰ ਸਿੰਘ ਰਾਣਾ,ਸ਼ਾਮ ਸਿੰਘ ਸ਼ਾਮਾ, ਸਰਬਜੀਤ ਸਿੰਘ ਗੰਦੋਵਾਲ, ਰਤਨ ਸਿੰਘ ਜਾਹੂਰਾ, ਗੁਰਪ੍ਰੀਤ ਸਿੰਘ ਝਾਂਸ, ਜਸਬੀਰ ਸਿੰਘ ਸਰਪੰਚ, ਲਖਵਿੰਦਰ ਸਿੰਘ ਚੌਹਾਨ, ਬਲਵਿੰਦਰ ਸਿੰਘ ਕੰਗ,ਸੁਖਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਮੌਜੂਦ ਸਨ। ਇਸ ਮੌਕੇ ਰੇਲਵੇ ਅਤੇ ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।
ਇਹ ਵੀ ਪੜ੍ਹੋ: ਦੇਸ਼ ਪੱਧਰੀ ਸਰਵੇਖਣ ’ਚ 154ਵੇਂ ਰੈਂਕ ’ਤੇ ਆਇਆ ਜਲੰਧਰ ਸ਼ਹਿਰ, ਸਵੱਛਤਾ ਰੈਂਕਿੰਗ ’ਚ 7 ਅੰਕਾਂ ਦਾ ਸੁਧਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ