ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲੋਹੜੀ ਮੌਕੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

01/13/2021 4:04:51 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਖੇਤੀ ਕਨੂੰਨਾਂ ਦੀਆਂ ਕਾਪੀਆਂ ਫੂਕ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। 

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਅੱਡਾ ਆਲਮਪੁਰ ’ਤੇ ਇਕੱਠਾ ਹੋਏ ਕਿਸਾਨਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੋਕੇ  ਪਿੰਡ ਮੇਵਾ ਮਿਆਣੀ ਤੋਂ ਪ੍ਰਧਾਨ ਸਤਨਾਮ ਸਿੰਘ, ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ’ਚ ਹਰਬੰਸ ਸਿੰਘ ਲਖਵਿੰਦਰ ਸਿੰਘ ਦਲਜੀਤ ਸਿੰਘ ਲਾਲੇਵਾਲ ਗੁਰਦੀਪ ਸਿੰਘ ਸੋਨੂੰ ਭੁਪਿੰਦਰ ਸਿੰਘ ਅੰਸ਼ੂ ਜੋਧ ਸਿੰਘ ਗੁਰਦੀਪ ਸਿੰਘ ਅਮਨਦੀਪ ਸਿੰਘ ਸਤਨਾਮ ਸਿੰਘ ਪਲਵਿੰਦਰ ਸਿੰਘ ਸਤਨਾਮ ਸਿੰਘ ਬਾਬਾ ਕਸ਼ਮੀਰ ਸਿੰਘ ਜਸਵਿੰਦਰ ਸਿੰਘ ਟਹਿਲ ਸਿੰਘ ਸੁਰਿੰਦਰ ਸਿੰਘ ਭਜਨ ਸਿੰਘ ਲਾਟੀ ਨਿੰਰਜਨ ਸਿੰਘ ਗੁਰਦੀਪ ਸਿੰਘ ਬੱਗਾ ਹਰਦੀਪ ਸਿੰਘ ਆਦਿ ਮੌਜੂਦ ਸਨ।  

ਇਹ ਵੀ ਪੜ੍ਹੋ :  ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ

ਇਥੇ ਦੱਸਣਯੋਗ ਹੈ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 49ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ ਸਰਹੱਦਾਂ ’ਤੇ ਕਿਸਾਨ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਕੱਲ੍ਹ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।

ਬੁੱਧਵਾਰ ਨੂੰ ਲੋਹੜੀ ਦੇ ਮੌਕੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਨਾਲ ਹੀ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦੇ ਦਿਨ ਸ਼ਾਂਤੀ ਨਾਲ ਟਰੈਕਟਰ ਮਾਰਚ ਕੱਢਣ ਦੀ ਗੱਲ ਆਖੀ ਹੈ। ਹਾਲਾਂਕਿ ਇਸ ਮਸਲੇ ’ਤੇ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਹ ਮਸਲਾ ਹੁਣ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਿਆ ਜਾਵੇਗਾ।

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ


shivani attri

Content Editor

Related News