ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ 12  ਨੂੰ ਮੁਕੇਰੀਆਂ ਖੰਡ ਮਿੱਲ ਅੱਗੇ ਲਾਇਆ ਜਾਵੇਗਾ ਪੱਕਾ ਧਰਨਾ

03/04/2021 5:57:53 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਸਪੂਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਗੂਆਂ ਨੇ ਗੁਰਪ੍ਰੀਤ ਸਿੰਘ ਖਾਨਪੁਰ, ਹਰਵਿੰਦਰ ਸਿੰਘ ਖੁਜਾਲਾ, ਬਖਸ਼ੀਸ਼ ਸਿੰਘ ਮੁਲਤਾਨੀ, ਸੋਹਨ ਸਿੰਘ, ਗੁਰਪ੍ਰਤਾਪ ਸਿੰਘ, ਪਰਮਜੀਤ ਸਿੰਘ ਭੁੱਲਾ ਆਦਿ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਫੈਸਲਾ ਲਿਆ ਕਿ ਪੰਜਾਬ ਦੀਆਂ ਮਿੱਲਾਂ ਵੱਲ ਕਰੋੜਾਂ ਰੁਪਏ ਦਾ ਬਕਾਇਆ ਕਿਸਾਨਾਂ ਦੇ ਗੰਨੇ ਦਾ ਖੜ੍ਹਾ ਹੈ।  

ਇਹ ਵੀ ਪੜ੍ਹੋ: ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ

ਦਿੱਲੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਮੋਰਚੇ ਲਾ ਕੇ ਬੈਠੇ ਹਨ। ਮਿੱਲਾਂ ਵੱਲੋਂ ਗੰਨੇ ਦੀ ਅਦਾਇਗੀ ਨਾ ਕਰਨ ਕਾਰਨ ਪਿਛੇ ਪਰਿਵਾਰਾਂ ਨੂੰ ਵੱਡੀ ਮੁਸ਼ਕਿਲ ਆ ਰਹੀ ਹੈ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਕਿਸਾਨਾਂ ਨੇ 7 ਮਾਰਚ ਨੂੰ ਦਿੱਲੀ ਤੋਂ ਵਾਪਸ ਆਉਣਾ ਹੈ ਅਤੇ 12 ਮਾਰਚ ਨੂੰ ਮੁਕੇਰੀਆਂ ਗੰਨਾ ਮਿਲ ਅੱਗੇ ਪੱਕਾ ਧਰਨਾ ਦਿੱਤਾ ਜਾਵੇਗਾ, ਜੋ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਵਾਉਣ ਤੱਕ ਜਾਰੀ ਰਹੇਗਾ। 

ਇਹ ਵੀ ਪੜ੍ਹੋ: ਦੋਹਰੇ ਕਤਲ ਕਾਂਡ ’ਚ ਗ੍ਰਿਫ਼ਤਾਰ ਭਾਣਜੇ ਨੇ ਪੁੱਛਗਿੱਛ ਦੌਰਾਨ ਸਾਹਮਣੇ ਲਿਆਂਦਾ ਹੈਰਾਨ ਕਰਦਾ ਸੱਚ

ਇਸੇ ਤਰਾਂ ਜੁਝਾਰੂ ਕਿਸਾਨਾਂ ਵੱਲੋਂ ਦੂਜੀਆਂ ਮਿੱਲਾਂ ਅੱਗੇ ਵੀ ਪੇਮੈਂਟ ਲੈਣ ਲਈ ਧਰਨੇ ਦਿੱਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਬੀਰ ਸਿੰਘ ਡੁੱਗਰੀ, ਅਨੋਖ ਸਿੰਘ, ਕੁਲਦੀਪ ਸਿੰਘ ਬੇਗੋਵਾਲ, ਹਰਭਜਨ ਸਿੰਘ ਵੈਰੋਨੰਗਲ, ਸਤਨਾਮ ਸਿੰਘ, ਗੁਰਮੁਖ ਸਿੰਘ, ਸੁਖਜਿੰਦਰ ਸਿੰਘ, ਪਰਮਜੀਤ ਸਿੰਘ, ਨਿਸ਼ਾਨ ਸਿੰਘ, ਕੁਲਜੀਤ ਸਿੰਘ, ਮਲਕੀਤ ਸਿੰਘ, ਸੁੱਚਾ ਸਿੰਘ, ਹਰਦੀਪ ਸਿੰਘ ਆਦਿ ਆਗੂ ਹਾਜਰ ਸਨ। 

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

ਇਹ ਵੀ ਪੜ੍ਹੋ:ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਰਾਜ ਸਭਾ ਮੈਂਬਰ ਢੀਂਡਸਾ ਨੇ ਲਗਵਾਇਆ ਕੋਰੋਨਾ ਦਾ ਟੀਕਾ


shivani attri

Content Editor

Related News