ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ 'ਤੇ ਕੀਤਾ ਜਾਮ

10/03/2022 4:56:27 PM

ਕਪੂਰਥਲਾ (ਚੰਦਰ, ਸੋਢੀ :  ਸੂਬੇ ਦੇ ਵੱਖ-ਵੱਖ ਕਿਸਾਨਾਂ ਵੱਲੋਂ ਲਖੀਮਪੁਰੀ ਖੇੜੀ ਦੀ ਘਟਨਾ ਦੇ ਨਾਲ-ਨਾਲ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੇਲ ਰੋਕੋ ਧਰਨੇ ਦਿੱਤੇ ਜਾ ਰਹੇ ਹਨ, ਜਿਸ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਰੇਲਵੇ ਟਰੈਕ ਸੁਲਤਾਨਪੁਰਲੋਧੀ 'ਤੇ ਬੈਠੀ ਸੰਗਤ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ ਵਿਚ ਹੋਏ ਪੰਜ ਸ਼ਹੀਦਾਂ ਦੀ ਯਾਦ ਵਿਚ ਇਕ ਸਾਲ ਪੂਰੇ ਹੋਣ ਅਤੇ ਅਜੈ ਮਿਸ਼ਰਾ ਟੈਣੀ ਸਮੇਤ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ ਵੱਲੋਂ 16 ਥਾਵਾਂ ਉੱਪਰ ਮੁੱਖ ਰੇਲ ਮਾਰਗ ਜਾਮ ਕੀਤੇ।  ਜਿਵੇਂ ਕਪੂਰਥਲਾ, ਜੰਲਧਰ, ਨਵਾਂਸ਼ਹਿਰ, ਅਮ੍ਰਿਤਸਰ,ਤਰਨਤਾਰਨ, ਫਿਰੋਜ਼ਪੁਰ, ਗੁਰਦਾਸਪੁਰ, ਮੋਗਾ,ਮੁਕਤਸਰ, ਮਾਨਸਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੋਪੜ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਪੁਤਲੇ ਫੂਕ ਰੋਸ ਮੁਜ਼ਾਹਰੇ ਕੀਤੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। 



ਕਿਸਾਨ ਆਗੂਆਂ ਨੇ ਇਸ ਮੌਕੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ 120ਬੀ ਦੇ ਪਰਚੇ ਵਿੱਚ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਬੇਕਸੂਰ ਗ੍ਰਿਫ਼ਤਾਰ ਕੀਤੇ ਚਾਰ ਕਿਸਾਨ ਆਗੂ ਰਿਹਾਅ ਕੀਤੇ ਜਾਣ, ਬਿਜਲੀ ਵੰਡ ਕਾਨੂੰਨ 2022 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਕੇਂਦਰ ਅਤੇ ਪੰਜਾਬ ਸਰਕਾਰ ਬਣਾਵੇ, ਪਰਾਲੀ ਦੀ ਸੰਭਾਲ ਲਈ ਮੁਫ਼ਤ ਸੰਦ ਦਿਤੇ ਜਾਣ ਜਾਂ ਪ੍ਰਤੀ ਏਕੜ 7000 ਰੁਪਏ ਦਿੱਤਾ ਜਾਵੇ ਨਹੀਂ ਤਾਂ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਹੈ, ਝੋਨੇ ਦੀ ਖ਼ਰੀਦ ਉੱਤੇ ਲਾਈ 23 ਕੁਇੰਟਲ ਦੀ ਸ਼ਰਤ ਤੇ ਜਮ੍ਹਾਂਬੰਦੀ ਫ਼ਰਦ ਦੀ ਸ਼ਰਤ ਹਟਾਈ ਜਾਵੇ। 

ਇਹ ਵੀ ਪੜ੍ਹੋ: ਪੰਜਾਬ ’ਚ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋਈ ਸਖ਼ਤ ਕਾਰਵਾਈ, ਹੁਣ ਗੁਜਰਾਤ ਵੀ ਬਦਲਾਅ ਦੇ ਰਾਹ ’ਤੇ: ਭਗਵੰਤ ਮਾਨ

ਹੜ੍ਹਾਂ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ 50 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ ਅਤੇ ਪਿਛਲੇ ਸਾਲ ਦਾ ਬਾਸਮਤੀ ਅਤੇ ਨਰਮੇ ਦਾ ਮੁਆਵਜ਼ਾ ਵੀ ਦਿੱਤਾ ਜਾਵੇ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆ ਤਾ ਸੂਬੇ ਦੀ ਕੋਰ ਕਮੇਟੀ ਦੀ ਮੀਟਿੰਗ ਕਰਕੇ ਵੱਡੇ ਐਕਸ਼ਨ ਕੀਤਾ ਜਾਵੈਗਾ। ਇਸ ਸਮੇਂ ਪ੍ਰਦਰਸ਼ਨ ਵਿੱਚ ਹਾਜ਼ਰ ਜੋਨ ਸੁਲਤਾਨਪੁਰ ਜੋਨ ਪ੍ਰਧਾਨ ਸ਼ੇਰ ਸਿੰਘ ਮਹੀਂਵਾਲ,ਸਕੱਤਰ ਪੁਸ਼ਪਿੰਦਰ ਸਿੰਘ ਮੋਮੀ,ਜੋਨ ਪ੍ਰੈੱਸ ਸਕੱਤਰ ਸਰਬਜੀਤ ਸਿੰਘ,ਮੀਤ ਪ੍ਰਧਾਨ ਅਮਰ ਸਿੰਘ ਛੰਨਾਸ਼ੇਰ, ਮੀਤ ਖਜ਼ਾਨਚੀ ਭਜਨ ਸਿੰਘ,ਬੀਬੀ ਬਲਵਿੰਦਰ ਕੌਰ, ਬਲਦੇਵ ਕੌਰ, ਸਰਬਜੀਤ ਕੌਰ, ਰਾਜਨਬੀਰ ਕੌਰ, ਪ੍ਰਵੀਨ ਕੌਰ,ਸੁਖਵਿੰਦਰ ਕੌਰ, ਵੀਰਪਾਲ ਕੌਰ,ਚਰਨ ਕੌਰ,ਮੈਜਰ ਸਿੰਘ, ਸੁਖਵੰਤ ਸਿੰਘ, ਜੋਨ ਭਾਈ ਲਾਲੋ ਜੀ ਡੱਲਾ ਤੋ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ,ਜੋਨ ਪ੍ਰੈੱਸ ਸਕੱਤਰ ਲਖਵਿੰਦਰ ਸਿੰਘ ਗਿੱਲਾ, ਭਜਨ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਤਰਸੇਮ ਸਿੰਘ, ਦਵਿੰਦਰ ਸਿੰਘ ਡੱਲਾ, ਜੋਨ ਮੀਰੀ ਪੀਰੀ ਗੁਰਸਰ ਸਾਹਿਬ ਤੋ ਪ੍ਰਧਾਨ ਹਰਵਿੰਦਰ ਸਿੰਘ ਉੱਚਾ, ਕੇਵਲ ਸਿੰਘ, ਅਵਤਾਰ ਸਿੰਘ, ਮੁਖਤਿਆਰ ਸਿੰਘ ਮੁੰਡੀ ਛੰਨਾ, ਜੋਨ ਬਾਬਾ ਬੀਰ ਸਿੰਘ ਤੋਂ ਪ੍ਰਧਾਨ ਭੁਪਿੰਦਰ ਸਿੰਘ ਸ਼ੇਰਪੁਰ, ਮੁਖਤਿਆਰ ਸਿੰਘ, ਬਲਜਿੰਦਰ ਸਿੰਘ ਸ਼ੇਰਪੁਰ, ਮਲਕੀਤ ਸਿੰਘ ਸ਼ੇਰਪੁਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ‘ਆਪਰੇਸ਼ਨ ਲੋਟਸ’ ਨੂੰ ਲੈ ਕੇ MLA ਸ਼ੀਤਲ ਅੰਗੁਰਾਲ ਨੇ ਖੋਲ੍ਹੇ ਨਵੇਂ ਪੱਤੇ, ਦੱਸਿਆ ਕਿਸ ਨੇ ਕੀਤਾ ਸੀ ਸੰਪਰਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Anuradha

This news is Content Editor Anuradha