ਟਾਂਡਾ ਤੇ ਫੱਤਾ ਕੁੱਲਾ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

02/08/2021 2:15:40 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼,ਮੋਮੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਟਾਂਡਾ ਜੋਨ ਵੱਲੋਂ ਅੱਜ ਟਾਂਡਾ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੋਦੀ ਸਰਕਾਰ ਦੇ ਪੁਤਲਾ ਫੂਕਦੇ ਹੋਏ ਰੋਸ ਵਿਖਾਵਾ ਕੀਤਾ ਗਿਆ। ਜਿਸ ਤੋਂ ਬਾਅਦ ਜਥੇਬੰਦੀ ਦੇ ਕਾਰਕੁੰਨਾ ਦੇ ਕਾਫ਼ਲੇ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਪੱਕੇ ਮੋਰਚੇ ਵਿੱਚ ਭਾਗ ਲੈਣ ਲਈ ਰਵਾਨਾ ਹੋਏ। 

ਇਹ ਵੀ ਪੜ੍ਹੋ :  ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ

ਜ਼ੋਨ ਟਾਂਡਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ,ਦੀ ਅਗਵਾਈ ਵਿੱਚ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਸਰਕਾਰੀ ਹਸਪਤਾਲ ਚੌਂਕ ਵਿਚ ਇਕੱਠਾ ਹੋਏ ਜਥੇਬੰਦੀ ਦੇ ਕਾਰਕੁੰਨਾਂ ਨੇ ਕਿਸਾਨ ਵਿਰੋਧੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੁਤਲਾ ਫੂਕਿਆ। ਇਸ ਦੌਰਾਨ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਆਖਿਆ ਕਿ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਤੇ ਜਬਰ ਕਰ ਰਹੀ ਹੈ ਪਰ ਦੇਸ਼ ਦੇ ਅੰਨਦਾਤਿਆ ਦੇ ਹੌਸਲੇ ਬੁਲੰਦ ਹਨ ਅਤੇ ਉਹ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਰਹਿਣਗੇ। ਇਸ ਮੌਕੇ ਗੁਰਬਖਸ ਸਿੰਘ ਝਾਂਸ, ਗੁਰਦੀਪ ਸਿੰਘ ਝਾਂਸ, ਕੀਰਤੀ ਝਾਵਾਂ, ਬਲਦੇਵ ਸਿੰਘ, ਗੁਰਦੇਵ ਸਿੰਘ ਸੋਹਲ, ਅਮਨ ਸੋਹਲ, ਰੁਪਿੰਦਰ ਕੌਰ ਖੱਖ, ਬੇਅੰਤ ਕੌਰ ਬਾਠ, ਦਲਜੀਤ ਕੌਰ, ਸਨੀ ਮਾਡਲ ਟਾਊਨ, ਜਗਜੀਤ ਸਿੰਘ, ਸਤਨਾਮ ਚੀਮਾ, ਪ੍ਰਦੀਪ ਕੰਧਾਲੀ, ਗੁਰਦੀਪ ਰਾਜਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

shivani attri

This news is Content Editor shivani attri