ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮਿਆਣੀ ਵਿੱਚ ਫੂਕੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

03/28/2021 3:48:00 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਨੇ ਅੱਜ ਪਿੰਡ ਮਿਆਣੀ ਵਿੱਚ ਕੇਂਦਰ ਸਰਕਾਰ ਵੱਲੋ ਲਿਆਂਦੇ ਗਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

PunjabKesari

ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸਵਿੰਦਰ ਸਿੰਘ ਚੂਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਟਾਂਡਾ ਜੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਜਸਮੀਤ ਸਿੰਘ ਗੋਰਾ, ਸਤਨਾਮ ਸਿੰਘ ਗੋਲਡੀ, ਘੁੱਦਾ ਮਿਆਣੀ ਦੀ ਅਗਵਾਈ ਵਿੱਚ ਹੋਏ ਇਸ ਰੋਸ ਵਿਖਾਵੇ ਦੌਰਾਨ ਵੱਡੀ ਗਿਣਤੀ ਵਿੱਚ ਬੇਟ ਇਲਾਕੇ ਦੇ ਕਿਸਾਨਾਂ ,ਕਿਰਤੀਆਂ ਅਤੇ ਦੁਕਾਨਦਾਰਾਂ ਨੇ ਭਾਗ ਲਿਆ। ਇਸ ਮੌਕੇ ਜੋਨ ਪ੍ਰਧਾਨ ਭੁੱਲਾ ਨੇ ਆਖਿਆ ਕਿ ਅੰਨਦਾਤਿਆਂ ਦੀ ਤਬਾਹੀ ਲਿਆਉਣ ਵਾਲੇ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਦੇਸ਼ ਦਾ ਹਰੇਕ ਵਰਗ ਮੋਦੀ ਸਰਕਾਰ ਖ਼ਿਲਾਫ਼ ਲਾਮਬੰਦ ਹੋ ਰਿਹਾ ਹੈ। 

ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ 

ਇਸ ਮੌਕੇ ਸਨੀ ਮਿਆਣੀ, ਵਿੰਕਲ ਮਿਆਣੀ, ਭਜਨ ਸਿੰਘ, ਅਨਮੋਲ ਮਿੱਤੂ, ਦੇਵੀ ਦਾਸ ਪ੍ਰਧਾਨ ਚੌਂਕੀਦਾਰ ਯੂਨੀਅਨ, ਮਲਿਕ ਸਿੰਘ, ਜਸਦੀਪ ਸਿੰਘ, ਪਰਵਿੰਦਰ ਸਿੰਘ, ਹੈਪੀ, ਗੁਰਬਖਸ ਸਿੰਘ ਝਾਂਸ, ਗਣੇਸ਼ ਨੱਥੂਪੁਰੀਆਂ, ਸਨੀ ਫੌਜੀ ਕਲੋਨੀ, ਗੁਰਪ੍ਰੀਤ ਸਿੰਘ ਝਾਂਸ, ਗੁਰਦੀਪ ਸਿੰਘ ਚੀਮਾ, ਗੁਰਦੇਵ ਸਿੰਘ ਔਲਖ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ :  ਬੈਡਮਿੰਟਨ ਖੇਡਦੇ-ਖੇਡਦੇ ਕਲੱਬ ’ਚ ਵਿਅਕਤੀ ਨੂੰ ਇੰਝ ਆਈ ਮੌਤ, ਵੇਖ ਲੋਕ ਵੀ ਹੋਏ ਹੈਰਾਨ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News