ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਬਜਟ ਦੇ ਵਿਰੋਧ ''ਚ ਮੋਦੀ ਤੇ ਸੀਤਾਰਮਨ ਦਾ ਪੁਤਲਾ ਸਾੜਿਆ

02/02/2023 1:18:46 PM

ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਹੁਸ਼ਿਆਰਪੁਰ ਨੇ ਅੱਜ ਕੇਂਦਰੀ ਬਜਟ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਤ ਮੰਤਰੀ  ਨਿਰਮਲਾ ਸੀਤਾਰਮਨ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੁਟਾਲਾ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ ਚੌਂਕ ਟਾਂਡਾ ਵਿਖੇ ਹੋਏ ਪੁਤਲਾ ਸਾੜ ਰੋਸ ਪ੍ਰਦਰਸ਼ਨ ਦੌਰਾਨ ਦੀ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ।  

ਇਸ ਮੌਕੇ ਕੇਂਦਰ ਵੱਲੋਂ ਜਾਰੀ ਕੀਤੇ ਗਏ ਬਜਟ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਹਾਜ਼ਰ ਕਿਸਾਨਾਂ ਨੇ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਜੋਨ ਪ੍ਰਧਾਨ ਟਾਂਡਾ ਅਰਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਇਸ ਬਜਟ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਨਾਲ ਇਕ ਵਾਰੀ ਫਿਰ ਤੋਂ ਮਤਰੇਈ ਮਾਂ ਵਾਲਾ ਸਲੂਕ ਕਰਦੇ ਹੋਏ ਪੰਜਾਬ ਲਈ ਕੋਈ ਲਾਹੇਵੰਦ ਐਲਾਨ ਨਹੀਂ ਕੀਤਾ। 

ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਗੂੰਜੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ, ਲੱਗੀਆਂ ਰੌਣਕਾਂ

PunjabKesari

ਇਸ ਤੋਂ ਇਲਾਵਾ ਇਹ ਬਜਟ ਕਿਸਾਨ ਪੱਖੀ ਨਾ ਹੋਣ ਕਾਰਨ ਕਾਰਪੋਰੇਟ ਘਰਾਣਿਆਂ ਨੂੰ ਮੱਦੇਨਜ਼ਰ ਰੱਖ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਹੋਰ ਕਿਹਾ ਕਿ ਪੇਸ਼ ਕੀਤੇ ਗਏ ਇਸ ਬਜਟ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮੁੱਢਲੇ ਤੌਰ 'ਤੇ ਰੱਦ ਕੀਤਾ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਜੋਨ ਪ੍ਰਧਾਨ ਟਾਂਡਾ ਅਰਵਿੰਦਰ ਸਿੰਘ ਰਾਣਾ, ਨਿਸ਼ਾਨ ਸਿੰਘ ਫ਼ੌਜੀ ਕਲੌਨੀ, ਗੁਰਪ੍ਰੀਤ ਸਿੰਘ ਝਾਂਸ, ਸਨੀ ਫ਼ੌਜੀ ਕਾਲੋਨੀ, ਲਖਵਿੰਦਰ ਸਿੰਘ, ਮਨਮੋਹਨ ਸਿੰਘ ਸਰਪੰਚ ਸਮਸ਼ੇਰ ਸਿੰਘ, ਜਗਜੀਤ ਸਿੰਘ ਚੌਹਾਨ, ਰਤਨ ਸਿੰਘ, ਸੰਦੀਪ ਸਿੰਘ ਖਾਲਸਾ, ਲੱਖੀ ਰੜਾ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਮੁਹੰਮਦ ਸ਼ਫੀ, ਹਨੀਫ਼ ਮੁਹੰਮਦ ਆਦਿ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੇ ਬਜਟ ਵਿਰੁੱਧ ਕਿਸਾਨ ਜਥੇਬੰਦੀਆਂ ਦਾ ਪੰਜਾਬ ਭਰ 'ਚ ਪ੍ਰਦਰਸ਼ਨ, ਉਲੀਕਣਗੇ ਅਗਲੀ ਰਣਨੀਤੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News