ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ DSP ਦਫ਼ਤਰ ਦਾ ਘਿਰਾਓ, ਅਣਮਿੱਥੇ ਸਮੇਂ ਲਈ ਧਰਨਾ ਕੀਤਾ ਸ਼ੁਰੂ

05/04/2023 3:59:17 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਜਸਵਿੰਦਰ)- ਕਿਸਾਨ ਜਥੇਬੰਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਜੁੜੇ ਕਿਸਾਨਾਂ ਨੇ ਅੱਜ ਦੁਪਹਿਰ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਐੱਸ. ਪੀ. ਦਫ਼ਤਰ ਟਾਂਡਾ ਦਾ ਘਿਰਾਓ ਕਰਦੇ ਹੋਏ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸ਼ੁਰੂ ਕੀਤੇ ਗਏ ਇਸ ਰੋਸ ਵਿਖਾਵੇ ਦੌਰਾਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਕਿਰਤੀਆਂ ਨੇ ਹਿੱਸਾ ਲਿਆ। 

ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ਮੌਕੇ ਭਾਵੁਕ ਹੋਏ ਸੁਖਬੀਰ ਬਾਦਲ, ਪਿਓ ਨੂੰ ਯਾਦ ਕਰ ਕਹੀਆਂ ਇਹ ਗੱਲਾਂ

PunjabKesari

ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਭੁੱਲਾ ਨੇ ਆਖਿਆ ਕਿ ਇਹ ਰੋਸ ਵਿਖਾਵਾ ਪੁਲਸ ਪ੍ਰਸ਼ਾਸਨ ਅਤੇ ਡੀ. ਐੱਸ. ਪੀ. ਟਾਂਡਾ ਵੱਲੋਂ ਉਨ੍ਹਾਂ ਨੂੰ ਵੱਖ-ਵੱਖ ਮਾਮਲਿਆਂ ਵਿਚ ਇਨਸਾਫ਼ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ।  ਇਸ ਮੌਕੇ ਭੁੱਲਾ ਨੇ ਵੱਖ-ਵੱਖ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕਈ ਮਾਮਲਿਆਂ ਵਿਚ ਨਾਮਜ਼ਦ ਮੁਲਜ਼ਮ ਸਿਆਸੀ ਸ਼ਹਿ ਨਾਲ ਸ਼ਰੇਆਮ ਘੁੰਮ ਰਹੇ ਹਨ ਅਤੇ ਇਕ ਗੁਰਦੁਆਰਾ ਸਾਹਿਬ ਵਿਚ ਚੋਰੀ ਸੰਬੰਧੀ ਸਬੂਤ ਦੇਣ ਦੇ ਬਾਵਜ਼ੂਦ ਦੋਸ਼ੀਆਂ 'ਤੇ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਕਈ ਮਾਮਲੇ ਝੂਠੇ ਦਰਜ ਕੀਤੇ ਗਏ ਹਨ ਅਤੇ ਡੀ. ਐੱਸ. ਪੀ. ਵੱਲੋਂ ਝੂਠੀਆਂ ਸ਼ਿਕਾਇਤਾਂ ਦੇਣ ਵਾਲਿਆਂ ਦੀ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ। ਜਦੋਂ ਉਨ੍ਹਾਂ ਨੇ ਕਿਸੇ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਨੂੰ ਨਿਸ਼ਾਨਦੇਹੀ ਕਰਵਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਤਾਂ ਪੁਲਸ ਨੇ ਉਨ੍ਹਾਂ ਨੂੰ ਛੱਡ ਦਿੱਤਾ। ਉਨ੍ਹਾਂ ਆਖਿਆ ਕਿ ਉਕਤ ਮਸਲਿਆਂ ਦੇ ਹੱਲ ਅਤੇ ਜੰਗਲਾਤ ਮਹਿਕਮੇ ਵੱਲੋਂ ਕੀਤੇ ਗਏ ਮਾਮਲਿਆਂ ਨੂੰ ਰੱਦ ਕਰਵਾਉਣ ਬਾਰੇ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਇਹ ਮੋਰਚਾ ਲਗਾਤਾਰ ਚੱਲੇਗਾ।

ਇਸ ਮੌਕੇ ਕਸ਼ਮੀਰ ਸਿੰਘ ਫੱਤਾਕੁੱਲਾ, ਅਰਵਿੰਦਰ ਸਿੰਘ ਰਾਣਾ,ਜਗਦੀਪ ਸਿੰਘ ਜੱਗੀ ਗਿੱਲ, ਸ਼ਾਮ ਸਿੰਘ ਸ਼ਾਮਾਂ, ਮਨਮੋਹਨ ਸਿੰਘ,ਸਰਪੰਚ ਜਸਬੀਰ ਸਿੰਘ,ਲਖਵੀਰ ਸਿੰਘ ਸਰਪੰਚ,ਤਰਸੇਮ ਸਿੰਘ ਢਿੱਲੋਂ, ਸੁਨੀਤਾ,ਕੁਲਦੀਪ ਕੌਰ,ਰੱਜੀ,ਕਮਲਜੀਤ ਕੌਰ,ਬਾਬਾ ਚੰਦ ਸ਼ਾਹ,ਹਰੀਪਾਲ ਸਿੰਘ ਸਿੱਧੂ,ਕੁਲਦੀਪ ਸਿੰਘ ਸਿੱਧੂ ਆਦਿ ਮੌਜੂਦ ਸਨ।  ਉਧਰ ਡੀ. ਐੱਸ. ਪੀ.ਟਾਂਡਾ ਕੁਲਵੰਤ ਸਿੰਘ ਨੇ ਆਖਿਆ ਕਿ ਪੁਲਸ ਪ੍ਰਸ਼ਾਸਨ ਕਾਨੂੰਨ ਦੇ ਮੁਤਾਬਕ ਕੰਮ ਕਰ ਰਿਹਾ ਹੈ। ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


shivani attri

Content Editor

Related News