ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸ਼ਾਹਕੋਟ ਥਾਣੇ ਅੱਗੇ ਲਗਾਇਆ ਧਰਨਾ

04/06/2022 12:04:38 AM

ਸ਼ਾਹਕੋਟ (ਤ੍ਰੇਹਨ, ਅਰਸ਼ਦੀਪ)-ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿਚ ਸ਼ਾਹਕੋਟ ਪੁਲਸ ਸਟੇਸ਼ਨ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾਂ, ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਕਪੂਰਥਲਾ ਦੇ ਜ਼ਿਲ੍ਹਾ ਸਕੱਤਰ ਸੁੱਖਪ੍ਰੀਤ ਸਿੰਘ ਪੱਸਣਕਦੀਮ ਉਚੇਚੇ ਤੌਰ ’ਤੇ ਪੁੱਜੇ।

ਇਹ ਵੀ ਪੜ੍ਹੋ : ਜ਼ੇਲੇਂਸਕੀ ਨੇ UNSC 'ਚ ਰੂਸੀ ਫੌਜ 'ਤੇ ਜੰਗੀ ਅਪਰਾਧਾਂ ਦਾ ਲਾਇਆ ਦੋਸ਼

ਇਸ ਮੌਕੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਹ ਧਰਨਾ ਪੁਲਸ ਵੱਲੋਂ ਇਲਾਕੇ ਵਿਚ ਚੋਰੀਆਂ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਢਿੱਲੀ ਕਾਰਗੁਜ਼ਾਰੀ ਅਤੇ ਕਿਸਾਨਾਂ ਮਜ਼ਦੂਰਾਂ ’ਤੇ ਝੂਠੇ ਪਰਚੇ ਅਤੇ ਕਿਸਾਨਾਂ ਦੇ ਟਰੈਕਟਰ ਟ੍ਰਾਲੀਆਂ ਧੱਕੇ ਨਾਲ ਬਾਂਡ ਕਰਨ ਦੇ ਵਿਰੋਧ ’ਚ ਲਗਾਇਆ ਗਿਆ ਹੈ ਅਤੇ ਜਿੰਨਾ ਚਿਰ ਪ੍ਰਸ਼ਾਸਨ ਇਨਸਾਫ਼ ਨਹੀਂ ਦਿੰਦਾ, ਇਹ ਧਰਨਾ ਲਗਾਤਾਰ ਚੱਲੇਗਾ।

ਇਹ ਵੀ ਪੜ੍ਹੋ : ਚੈਨਲ 4 ਨੂੰ ਵੇਚਣ ਦੇ ਬ੍ਰਿਟੇਨ ਸਰਕਾਰ ਦੇ ਫ਼ੈਸਲੇ ਦੀ ਹੋ ਰਹੀ ਆਲੋਚਨਾ

ਇਸ ਮੌਕੇ ਪੁੱਜੇ ਵੱਖ ਵੱਖ ਆਗੂਆਂ ਨੇ ਮੰਚ ਨੂੰ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਰਾਈਵਾਲ, ਕੁਲਦੀਪ ਰਾਏ ਤਲਵੰਡੀ ਸੰਘੇੜਾ, ਸੁੱਖਾ ਸਿੰਘ ਨੱਲ, ਸਰਬਜੀਤ ਸਿੰਘ ਨੱਲ ਅਤੇ ਹੋਰ ਕਿਸਾਨ, ਮਜ਼ਦੂਰ, ਦੁਕਾਨਦਾਰ, ਵਿਦਿਆਰਥੀ, ਬੀਬੀਆਂ, ਬੱਚੇ, ਨੌਜਵਾਨ ਅਤੇ ਬਜ਼ੁਰਗ ਵੱਡੀ ਗਿਣਤੀ ’ਚ ਧਰਨੇ ਵਿਚ ਸ਼ਾਮਿਲ ਹੋਏ।

ਇਹ ਵੀ ਪੜ੍ਹੋ : ਕੁਵੈਤ ਦੀ ਸਰਕਾਰ ਨੇ ਦਿੱਤਾ ਅਸਤੀਫ਼ਾ, ਸਿਆਸੀ ਸੰਕਟ ਹੋਇਆ ਡੂੰਘਾ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News