ਕਿਸਾਨ ਮਜ਼ਦੂਰ ਯੂਥ ਮੋਰਚਾ ਨਾਲ ਜੁੜੇ ਨੌਜਵਾਨਾਂ ਨੇ ਕੀਤੀ ਖੇਤੀ ਕਾਨੂੰਨ ਲਿਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

12/01/2020 1:18:14 PM

ਟਾਂਡਾ ਉੜਮੁੜ(ਵਰਿੰਦਰ ਪੰਡਿਤ): ਕਿਸਾਨ ਮਜ਼ਦੂਰ ਯੂਥ ਮੋਰਚਾ ਨਾਲ ਜੁੜੇ ਸੈਂਕੜੇ ਨੌਜਵਾਨਾਂ ਨੇ ਪਿੰਡ ਮਿਆਣੀ 'ਚ ਕਿਸਾਨ ਮਾਰੂ ਖੇਤੀ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਨੂੰ ਲਿਆਉਣ ਵਾਲੀ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਸਨੀ ਮਿਆਣੀ ਦੀ ਅਗਵਾਈ 'ਚ ਹੋਏ ਇਸ ਰੋਸ ਵਿਖਾਵੇ ਦੌਰਾਨ ਮੋਰਚੇ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਵਿਸ਼ੇਸ਼ ਰੂਪ 'ਚ ਸ਼ਾਮਲ ਹੋਏ। ਇਸ ਮੌਕੇ ਜੁੜੇ ਨੌਜਵਾਨਾਂ ਅਤੇ ਇਲਾਕੇ ਦੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਵਿਰੋਧੀ ਮੋਦੀ ਸਰਕਾਰ ਦੇ ਖ਼ਿਲਾਫ਼ ਜਮ੍ਹ ਕੇ ਨਾਅਰੇਬਾਜ਼ੀ ਕੀਤੀ। ਰੋਸ ਵਿਖਾਵੇ ਦੌਰਾਨ ਪ੍ਰਧਾਨ ਪੰਨੂ ਨੇ ਮੋਦੀ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਭੜਾਸ ਕੱਢ ਦੇ ਹੋਏ ਕਿਹਾ ਕਿ ਅੱਜ ਦੇਸ਼ ਦੇ ਕਿਸਾਨ ਸੜਕਾਂ ਤੇ ਹਨ ਇਸ ਦੇ ਬਾਵਜੂਦ ਹੰਕਾਰ 'ਚ ਡੁੱਬੀ ਮੋਦੀ ਸਰਕਾਰ ਅਜੇ ਵੀ ਆਪਣੇ ਖੇਤੀ ਕਾਨੂੰਨਾਂ ਦੀ ਤਰਫਦਾਰੀ ਕਰ ਰਹੀ ਹੈ। ਉਨਾਂ ਦੱਸਿਆ ਕਿ ਇਸ ਹੰਕਾਰ ਨੂੰ ਤੋੜਨ ਲਈ ਪੰਜਾਬ ਦੇ ਅੰਨਦਾਤਿਆ ਵੱਲੋ ਸ਼ੁਰੂ ਕੀਤਾ ਗਿਆ ਅੰਦੋਲਨ ਅੱਜ ਦੇਸ਼ ਵਿਆਪੀ ਬਣ ਗਿਆ ਹੈ ਅਤੇ ਪੰਜਾਬ ਤੋਂ ਬਾਅਦ ਵੱਖ-ਵੱਖ ਸੂਬਿਆਂ ਦੇ ਲੱਖਾਂ ਕਿਸਾਨ ਦਿੱਲੀ ਕੂਚ ਕਰ ਚੁੱਕੇ ਹਨ।

ਪੰਨੂ ਨੇ ਨੌਜਵਾਨ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ 'ਚ ਨਿਭਾਏ ਜਾ ਰਹੇ ਰੋਲ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਅਤੇ ਮਿਆਣੀ ਟਾਂਡਾ ਤੋਂ ਹਜ਼ਾਰਾਂ ਦੀ ਸੰਖਿਆ 'ਚ ਕਿਸਾਨਾਂ ਦਾ ਜੱਥਾ ਲੈ ਕੇ ਉਹ 3 ਦਸੰਬਰ ਤੋਂ ਦਿੱਲੀ ਰਵਾਨਾ ਹੋਣਗੇ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਕਿਸਾਨੀ ਨੂੰ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਤੋਂ ਬਚਾਉਣ ਲਈ ਵੱਧ ਚੜ੍ਹ ਕੇ ਇਸ ਸੰਘਰਸ਼ 'ਚ ਭਾਗ ਲੈਣ ਲਈ ਲਾਮਬੰਦ ਕੀਤਾ।|ਇਸ ਦੌਰਾਨ ਪੰਨੂ ਦਾ ਮਿਆਣੀ ਪਹੁੰਚਣ ਤੇ ਪੰਚ ਸਨੀ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।|ਇਸ ਮੌਕੇ ਰਾਜੇਸ਼ ਕੁਮਾਰ ਰਾਜੂ, ਅਨੋਖ ਸਿੰਘ, ਮਾਸਟਰ ਕਮਲ ਲਾਲ, ਦੇਵੀ ਦਾਸ, ਦਲਜੀਤ ਸਿੰਘ ਸੋਨੂ, ਵਰਿੰਦਰ ਪਾਲ ਸਿੰਘ, ਵਿਪੀ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸੁਖਦੇਵ ਸਿੰਘ, ਵਰੁਣ ਮਦਾਨ, ਪੱਪੂ ਭਾਇਆ, ਹਰਪਾਲ ਸਿੰਘ, ਕਸ਼ਮੀਰ ਸਿੰਘ ਸੋਨੂ, ਰਾਹੁਲ ਪੱਡਾ, ਰਮਨ, ਰਵੀ ਸਿੰਘ, ਸਿਮਰਜੀਤ ਸਿੰਘ, ਸ਼ਰਨਜੀਤ ਸਿੰਘ, ਮਨਿੰਦਰ ਸਿੰਘ, ਓਂਕਾਰ ਸਿੰਘ, ਕਪਿਲ, ਕਾਕਾ, ਵਿੱਕੀ, ਲਵ, ਲਾਡੀ ,ਟਿੰਕੂ, ਹਨੀ, ਮੁੰਡੀ ਸਿੰਘ ਆਦਿ ਮੌਜੂਦ ਸਨ।|


Aarti dhillon

Content Editor

Related News