ਇਕ ਹੋਰ ਵੀਡੀਓ ਕਾਰਨ ਮੁੜ ਵਿਵਾਦਾਂ 'ਚ ਘਿਰਿਆ 'ਕੁੱਲ੍ਹੜ ਪਿੱਜ਼ਾ ਕਪਲ', ਨਿਹੰਗ ਸਿੰਘਾਂ ਨੇ ਦੁਕਾਨ ਨੂੰ ਪਾਇਆ ਘੇਰਾ

12/21/2023 10:06:55 PM

ਜਲੰਧਰ- ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ 'ਚ ਆ ਗਿਆ ਹੈ। ਇਹ ਜੋੜਾ ਪਹਿਲਾਂ ਵੀ ਇਕ ਨਿੱਜੀ ਵੀਡੀਓ ਦੇ ਲੀਕ ਹੋ ਜਾਣ ਕਾਰਨ ਵਿਵਾਦਾਂ 'ਚ ਘਿਰ ਗਿਆ ਸੀ। ਉੱਥੇ ਹੀ ਹੁਣ ਇਕ ਨਵਾਂ ਮਸਲਾ ਖੜ੍ਹਾ ਹੋ ਗਿਆ ਹੈ, ਜਿੱਥੇ ਇਨ੍ਹਾਂ ਨੇ ਇੰਸਟਾਗ੍ਰਾਮ 'ਤੇ ਇਕ ਰੀਲ ਸਾਂਝੀ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਦੁਨੀਆ ਨੂੰ ਲੈ ਕੇ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। 

ਇਹ ਵੀ ਪੜ੍ਹੋ- ਸਕੂਲਾਂ ਦੀ ਵੱਡੀ ਨਾਲਾਇਕੀ, ਬੋਰਡ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਨੇ 5ਵੀਂ ਅਤੇ 8ਵੀਂ ਦੇ ਵਿਦਿਆਰਥੀ

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਨਿਹੰਗ ਸਿੰਘਾਂ ਨੇ ਉਨ੍ਹਾਂ ਦੀ ਦੁਕਾਨ 'ਤੇ ਆ ਕੇ ਘੇਰਾ ਪਾ ਲਿਆ। ਉਹ ਕੁੱਲ੍ਹੜ ਪਿੱਜ਼ਾ ਜੋੜੇ ਨੂੰ ਪੁੱਛਣਾ ਚਾਹੁੰਦੇ ਹਨ ਕਿ ਜਦੋਂ ਉਨ੍ਹਾਂ ਦੀ ਨਿੱਜੀ ਵੀਡੀਓ ਵਾਇਰਲ ਹੋਈ ਸੀ, ਉਦੋਂ ਇਸੇ ਦੁਨੀਆ ਨੇ ਉਨ੍ਹਾਂ ਦਾ ਸਾਥ ਦਿੱਤਾ ਸੀ ਤੇ ਉਨ੍ਹਾਂ ਦੀ ਉਸ ਗਲਤੀ 'ਤੇ ਪਰਦਾ ਪਾਉਣ 'ਚ ਮਦਦ ਕੀਤੀ ਸੀ। ਪਰ ਹੁਣ ਉਨ੍ਹਾਂ ਇਕ ਨਵੀਂ ਵੀਡੀਓ ਵਾਇਰਲ ਕਰ ਕੇ ਇਕ ਵਾਰ ਫ਼ਿਰ ਤੋਂ ਵਿਵਾਦਾਂ ਨੂੰ ਸੱਦਾ ਦੇ ਲਿਆ ਹੈ। 

ਇਹ ਵੀ ਪੜ੍ਹੋ- ''ਮੈਂ ਕਾਨੂੰਨ ਨੂੰ ਨਹੀਂ ਮੰਨਦਾ'' ਕਹਿ ਕੇ 17 ਸਾਲਾ ਮੁੰਡੇ ਦਾ ਕੀਤਾ ਵਿਆਹ, ਪਿਓ-ਦਾਦੇ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਨਿਹੰਗ ਸਿੰਘਾਂ ਨੇ ਕਿਹਾ ਕਿ ਉਹ ਜੋੜੇ ਨੂੰ ਆਹਮੋ-ਸਾਹਮਣੇ ਬੈਠ ਕੇ ਮਿਲਣਾ ਚਾਹੁੰਦੇ ਸਨ, ਪਰ ਉਹ ਇਸ ਵੇਲੇ ਜੈਪੁਰ ਗਏ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਾਪਸ ਆਉਣ ਤੱਕ ਉਹ ਉਨ੍ਹਾਂ ਦੀ ਉਡੀਕ ਕਰਨਗੇ ਤੇ ਗੱਲਬਾਤ ਕਰ ਕੇ ਹੀ ਵਾਪਸ ਜਾਣਗੇ। ਉਹ ਉਨ੍ਹਾਂ ਕੋਲੋਂ ਵਾਇਰਲ ਹੋਈ ਵੀਡੀਓ ਵੀ ਡਿਲੀਟ ਕਰਨ ਨੂੰ ਕਹਿਣਗੇ। 

 

ਇਹ ਵੀ ਪੜ੍ਹੋ- ਪਲਾਸਟਿਕ ਡੋਰ ਨੇ ਵੱਢਿਆ ਨੌਜਵਾਨ ਦਾ ਗਲਾ, ਤੜਫਦਾ ਰਿਹਾ ਪਰ ਕਿਸੇ ਨੇ ਨਹੀਂ ਕੀਤੀ ਮਦਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News