ਕਰੰਟ ਲੱਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

09/21/2019 1:06:54 AM

ਕਪੂਰਥਲਾ, (ਮਹਾਜਨ)— ਪਿੰਡ ਸ਼ੇਖੂਪੁਰ ਨਜ਼ਦੀਕ ਸਥਿਤ ਮੱਛਰੀ ਕਲੋਨੀ 'ਚ ਖੇਤਾਂ ਵੱਲ ਜਾ ਰਹੇ ਪ੍ਰਵਾਸੀ ਮਜ਼ਦੂਰ ਦੀ ਰਸਤੇ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਪਤਨੀ ਸਲੀਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਪਿੰਡ ਸ਼ੇਖੂਪੁਰ ਨਿਵਾਸੀ ਨਰੇਸ਼ ਮਾਤੋ ਪੁੱਤਰ ਦਲੀਪ ਮਾਤੋ ਸ਼ਿਵ ਕਾਲੋਨੀ ਨਜ਼ਦੀਕ ਮੱਛਰੀ ਕਾਲੋਨੀ ਵਜੋਂ ਹੋਈ। ਮ੍ਰਿਤਕ ਦੀ ਪਤਨੀ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਪਤੀ ਸਵੇਰੇ ਖੇਤਾਂ ਨੂੰ ਜਾ ਰਿਹਾ ਸੀ ਤਾਂ ਖੇਤਾਂ 'ਚ ਬਿਜਲੀ ਦੀਆਂ ਤਾਰਾਂ ਨੂੰ ਛੂਹ ਲਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।


KamalJeet Singh

Content Editor

Related News