ਮਿਹਨਤਕਸ਼ ਲੱਡੂ ਵੇਚਣ ਵਾਲੇ ਨਾਲ ਕੁੱਟਮਾਰ ਕਰਕੇ ਮੋਬਾਇਲ ਤੇ ਨਕਦੀ ਲੁੱਟੀ

Friday, Mar 27, 2026 - 02:36 PM (IST)

ਮਿਹਨਤਕਸ਼ ਲੱਡੂ ਵੇਚਣ ਵਾਲੇ ਨਾਲ ਕੁੱਟਮਾਰ ਕਰਕੇ ਮੋਬਾਇਲ ਤੇ ਨਕਦੀ ਲੁੱਟੀ

ਸੁਲਤਾਨਪੁਰ ਲੋਧੀ (ਧੀਰ)-ਇਲਾਕੇ ਵਿਚ ਲੁੱਟਾਂਖੋਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਜਿਸ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ਵਿਚ ਪ੍ਰਾਪਤ ਜਾਣਕਾਰੀ ਅਨੁਸਾਰ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਲੱਡੂ ਵੇਚਣ ਵਾਲੇ ਸ਼ਿਵ ਸ਼ੰਕਰ ਪਾਂਡੇ ਪੁੱਤਰ ਲਾਲ ਬਹਾਦੁਰ ਪਾਂਡੇ, ਨਿਵਾਸੀ ਪਿੰਡ ਪਕੜੀ ਕਲਾਂ, ਜ਼ਿਲ੍ਹਾ ਬਹਿਰਾਇਚ (ਉੱਤਰ ਪ੍ਰਦੇਸ਼), ਜੋ ਇਸ ਸਮੇਂ ਵਾਰਡ ਨੰਬਰ 1 ਮਨਜੀਤ ਨਗਰ, ਲੋਹੀਆਂ ਖਾਸ (ਜਲੰਧਰ) ਵਿਚ ਰਹਿ ਰਹੇ ਹਨ, ਲੁਟੇਰਿਆਂ ਦਾ ਸ਼ਿਕਾਰ ਬਣ ਗਿਆ।

ਇਹ ਵੀ ਪੜ੍ਹੋ: ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ

ਗੱਲਬਾਤ ਕਰਦੇ ਹੋਏ ਸ਼ਿਵ ਸ਼ੰਕਰ ਪਾਂਡੇ ਨੇ ਦੱਸਿਆ ਕਿ ਪੀੜਤ ਘਟਨਾ ਬੀਤੇ ਦਿਨੀ ਸ਼ਾਮ ਕਰੀਬ ਸਵਾ 6 ਵਜੇ ਦੀ ਹੈ, ਜਦੋਂ ਉਹ ਮੁਹੱਲਾ ਅਰੋੜਾ ਰਸਤਾ, ਸੁਲਤਾਨਪੁਰ ਲੋਧੀ ਵਿਚ ਆਪਣੇ ਰੋਜ਼ਾਨਾ ਕੰਮ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 3 ਅਣਪਛਾਤੇ ਲੁੱਟੇਰਿਆਂ ਨੇ ਉਸਨੂੰ ਨਿਸ਼ਾਨਾ ਬਣਾਉਂਦਿਆਂ ਪਹਿਲਾਂ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਕੋਲੋਂ ਵੀਵੋ ਕੰਪਨੀ ਦਾ ਮੋਬਾਇਲ ਫੋਨ ਅਤੇ ਕਰੀਬ 1000 ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਪੀੜਤ ਸ਼ਿਵ ਸ਼ੰਕਰ ਪਾਂਡੇ ਨੇ ਦੱਸਿਆ ਕਿ ਉਸ ਵੱਲੋਂ ਤੁਰੰਤ ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ ਬੈਲੇਂਸ

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਸਨੀਕਾਂ ਵਿਚ ਗੁੱਸਾ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਇਨ੍ਹਾਂ ਵਾਰਦਾਤਾਂ ਵਿਚ ਹੋਰ ਵੀ ਵਾਧਾ ਹੋ ਸਕਦਾ ਹੈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਪੈਟਰੋਲਿੰਗ ਵਧਾਈ ਜਾਵੇ ਅਤੇ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News