ਮਕਾਨ ਦੀ ਛੱਤ ਡਿਗਣ ਕਾਰਨ ਔਰਤ ਦੀ ਮੌਤ
Sunday, Jul 21, 2019 - 09:04 PM (IST)

ਟਾਂਡਾ ਉੜਮੁੜ (ਪੰਡਿਤ)- ਪਿੰਡ ਸਲੇਮਪੁਰ ਵਿਚ ਬੀਤੇ ਦਿਨ ਇਕ ਘਰ ਦੀ ਖਸਤਾਹਾਲਤ ਛੱਤ ਦੇ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਇਸ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਈ ਬਜ਼ੁਰਗ ਔਰਤ ਦੀ ਪਛਾਣ ਬਿਮਲ ਕੌਰ ਪਤਨੀ ਸੁਰਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ। ਬਿਮਲ ਕੌਰ ਘਰ 'ਚ ਇਕੱਲੀ ਰਹਿੰਦੀ ਸੀ ਤੇ ਉਸਦਾ ਪੁੱਤਰ ਵਿਦੇਸ਼ 'ਚ ਰਹਿੰਦਾ ਹੈ। ਪਿੰਡ ਵਾਸੀਆਂ ਨੂੰ ਬੀਤੀ ਦੇਰ ਸ਼ਾਮ ਇਸ ਹਾਦਸੇ ਬਾਰੇ ਪਤਾ ਲੱਗਿਆ।
ਮਲਬੇ 'ਚੋਂ ਔਰਤ ਦੀ ਲਾਸ਼ ਨੂੰ ਕੱਢਿਆ ਗਿਆ ਤੇ ਐਤਵਾਰ ਪਿੰਡ ਵਾਸੀਆਂ ਵੱਲੋਂ ਮਿਲ ਕੇ ਮ੍ਰਿਤਕ ਔਰਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।