ਲਖੀਮਪੁਰ ਖੀਰੀ ''ਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ

Saturday, Oct 23, 2021 - 03:25 AM (IST)

ਲਖੀਮਪੁਰ ਖੀਰੀ ''ਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ

ਰੁਪਨਗਰ - ਬੀਤੀ ਤਿੱਨ ਸਤੰਬਰ ਨੂੰ ਲਖੀਮਪੁਰ ਖੀਰੀ ਦੇ ਵਿੱਚ ਬੀਜੇਪੀ ਦੇ ਲੀਡਰ ਦੇ ਪੁੱਤਰ ਵੱਲੋਂ ਗੱਡੀਆਂ ਚੜ੍ਹਾ ਕੇ ਸ਼ਹੀਦ ਕੀਤੇ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ ਉੱਤਰ ਪ੍ਰਦੇਸ਼ ਉੱਤਰਾਖੰਡ ਹਰਿਆਣਾ ਚੰਡੀਗੜ੍ਹ ਤੋਂ ਹੁੰਦੇ ਹੋਏ ਰੂਪਨਗਰ ਜ਼ਿਲ੍ਹੇ ਦੇ ਕੀਰਤਪੁਰ ਸਾਹਿਬ ਵਿਖੇ ਪਹੁੰਚੀ। ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਦੇ ਵੱਲੋਂ ਇਸ ਅਸਥੀ ਕਲਸ਼ ਯਾਤਰਾ ਦੇ ਵਿੱਚ ਕਿਸਾਨੀ ਝੰਡਿਆਂ ਦੇ ਨਾਲ ਸ਼ਾਮਲ ਹੋਏ ਅਤੇ ਜੈ ਜਵਾਨ ਜੈ ਕਿਸਾਨ ਲਖੀਮਪੁਰ ਖੀਰੀ ਦੇ ਕਿਸਾਨ ਸ਼ਹੀਦ ਅਮਰ ਰਹਿਣ ਆਦਿ ਨਾਅਰਿਆਂ ਦੇ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। 

ਇਹ ਵੀ ਪੜ੍ਹੋ - ਐੱਸ.ਕੇ.ਐੱਮ. ਨੇ ਆਪਣੀਆਂ ਮੰਗਾਂ ਨੂੰ ਲੈ ਕੇ 26 ਅਕਤੂਬਰ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਦਾ ਕੀਤਾ ਐਲਾਨ

ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਵੱਲੋਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸਿੱਖ ਰੀਤੀ ਰਿਵਾਜਾਂ ਦੇ ਅਨੁਸਾਰ ਪੰਜ ਕਿਸਾਨਾਂ ਅਤੇ ਇੱਕ ਪੱਤਰਕਾਰ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਦੇ ਅਸਥਘਾਟ ਵਿਖੇ ਜਲ ਪ੍ਰਵਾਹ ਕੀਤਾ ਗਿਆ। ਇਸ ਮੌਕੇ ਪਹੁੰਚੇ ਵੱਖ-ਵੱਖ ਕਿਸਾਨਾਂ ਨੇ ਜਿੱਥੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਨੂੰ ਢਾਹ ਲਗਾਉਣ ਲਈ ਚੱਲੀਆਂ ਜਾ ਰਹੀਆਂ ਚਾਲਾਂ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਕਿਸਾਨੀ ਸੰਘਰਸ਼ ਪਹਿਲਾਂ ਨਾਲੋਂ ਵੀ ਹੋਰ ਵੱਡਾ ਹੋ ਰਿਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


author

Inder Prajapati

Content Editor

Related News