ਲਖੀਮਪੁਰ ਖੀਰੀ ਘਟਨਾ ''ਚ ਮਾਰੇ ਗਏ ਕਿਸਾਨਾਂ ਦੀ ਅਸਥੀਆਂ ਦੀ ਕਲਸ਼ ਯਾਤਰਾ ਫਗਵਾੜਾ ਪੁੱਜੀ

10/24/2021 3:21:19 PM

ਫਗਵਾੜਾ (ਸੋਨੂੰ)- ਸੰਯੁਕਤ ਕਿਸਾਨ ਮੋਰਚਾ ਵੱਲੋਂ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀਆਂ ਅਸਥੀਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਕਲਸ਼ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਤੋਂ ਹੁੰਦੀ ਹੋਈ ਗੋਲ ਚੌਂਕ ਫਗਵਾੜਾ ਪਹੁੰਚੀ।

ਗੋਲ ਚੌਂਕ ਫਗਵਾੜਾ ਪਹੁੰਚਣ ‘ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਦਿੱਤੀ। 

ਇਹ ਵੀ ਪੜ੍ਹੋ: ਨਕੋਦਰ ਵਿਖੇ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ

PunjabKesari

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਇਹ ਕਲਸ਼ ਯਾਤਰਾ ਕੱਲ ਸ਼ੁਰੂ ਕੀਤੀ ਗਈ ਸੀ ਅਤੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਇਹ ਕਲਸ਼ ਯਾਤਰਾ ਅੱਜ ਸ਼ਾਮ ਕੀਰਤਪੁਰ ਸਾਹਿਬ ਪਹੁੰਚੇਗੀ, ਜਿੱਥੇ ਕਿ ਸ਼ਾਮ 4 ਵਜੇ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ- ‘ਆਪ’ ਨੂੰ ਹਰਾਉਣ ਲਈ ਇਕੱਠੇ ਹੋ ਰਹੇ ਵਿਰੋਧੀ


shivani attri

Content Editor

Related News