ਗੱਤਕੇ ਨੂੰ ਪ੍ਰਫੁੱਲਿਤ ਕਰਨ ਵਾਲੇ ਟਾਂਡਾ ਦੇ ਜਥੇਦਾਰ ਲਖਵੀਰ ਸਿੰਘ ਖਾਲਸਾ ਦਾ ਅਮਰੀਕਾ ਵਿਖੇ ਹੋਇਆ ਵਿਸ਼ੇਸ਼ ਸਨਮਾਨ

07/27/2022 12:52:39 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪਿਛਲੇ ਕਰੀਬ 32 ਸਾਲਾਂ ਤੋਂ ਲਗਾਤਾਰ ਸਿੱਖ ਮਾਰਸ਼ਲ ਆਰਟ  ਗੱਤਕੇ ਨੂੰ ਪ੍ਰਫੁੱਲਿਤ ਕਰਨ ਦੇ ਖ਼ੇਤਰ ਵਿਚ ਉੜਮੁੜ ਟਾਂਡਾ ਨਾਲ ਸਬੰਧਤ ਜਥੇਦਾਰ ਲਖਵੀਰ ਸਿੰਘ ਖ਼ਾਲਸਾ ਦਾ ਅਮਰੀਕਾ ਦੇ ਨਿਊਜਰਸੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗਲੇਨ ਰੌਕ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਥੇਦਾਰ ਲਖਵੀਰ ਸਿੰਘ ਖ਼ਾਲਸਾ ਨੇ ਫੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ ਦੀਆਂ ਵੱਖ-ਵੱਖ ਸਟੇਟਾਂ ਦਿੱਲੀ, ਹਰਿਆਣਾ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਵਿਦੇਸ਼ ਵਿੱਚ ਅਮਰੀਕਾ ਦੇ ਕੈਲੀਫੋਰਨੀਆ,ਕੁਨੈਕਟੀਕੱਟ, ਬੋਸਟਨ, ਨਿਊਯਾਰਕ ਅਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਖੇ ਗੱਤਕੇ ਦੇ ਜੌਹਰ ਦਿਖਾਏ ਹਨ ਅਤੇ ਇਸ ਸਮੇਂ ਉਹ ਨਿਊਜਰਸੀ ਵਿਖੇ ਬੱਚਿਆਂ ਨੂੰ ਗੱਤਕੇ ਦੇ ਗੁਰ ਸਿਖਾ ਰਹੇ ਹਨ।

ਇਹ ਵੀ ਪੜ੍ਹੋ: ਪਾਵਰਕਾਮ ਦੇ ਮੁਲਾਜ਼ਮਾਂ ਨੂੰ ਨਹੀਂ ਮਿਲੇਗਾ 600 ਯੂਨਿਟ ਮੁਫ਼ਤ ਬਿਜਲੀ ਤੋਂ ਉਪਰ ਦਾ ਲਾਭ, ਜਾਣੋ ਹੋਰ ਸ਼ਰਤਾਂ ਬਾਰੇ

ਇਸ ਮੌਕੇ ਪ੍ਰਸਿੱਧ ਕਥਾਵਾਚਕ ਪ੍ਰਿੰਸੀਪਲ ਬਲਜੀਤ ਸਿੰਘ ਚੌਂਤਾ ਕਲਾਂ ਅਤੇ ਗਿਆਨੀ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨੇ ਜੋ ਇਸ ਸਮੇਂ ਨਿਊ ਜਰਸੀ ਅਮਰੀਕਾ ਵਿੱਚ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਫੇਰੀ 'ਤੇ ਹਨ। ਉਨ੍ਹਾਂ ਵੱਲੋਂ ਵੀ ਜਥੇਦਾਰ ਲਖਵੀਰ ਸਿੰਘ ਖ਼ਾਲਸਾ ਵੱਲੋਂ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਨਿਭਾਈਆਂ ਜਾ ਰਹੀਆਂ ਇਹ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਵਿਸ਼ੇਸ਼ ਸਨਮਾਨ ਤੇ ਮੁਬਾਰਕਬਾਦ ਦਿੱਤੀ। ਜਥੇਦਾਰ ਲਖਵੀਰ ਸਿੰਘ ਖਾਲਸਾ ਨੂੰ ਨਿਊ ਜਰਸੀ ਵਿਖੇ ਸਨਮਾਨਤ ਕਰਨ ਸਮੇਂ ਵੱਡੀ ਗਿਣਤੀ ਵਿਚ ਗੁਰੂ ਦੀਆਂ ਸੰਗਤਾਂ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri