ਦਿੱਲੀ ''ਚ ਅਕਾਲੀ ਦਲ ਦੀ ਜਿੱਤ ਨੇ ਪੰਜਾਬ ''ਚ ਬਸਪਾ-ਅਕਾਲੀ ਦਲ ਗਠਜੋੜ ਦੀ ਜਿੱਤ ਦੀ ਰੱਖੀ ਨੀਂਹ: ਲਖਵਿੰਦਰ ਲੱਖੀ

08/25/2021 5:58:40 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਹੋਈਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਜਿੱਤ ਦੀ ਨੀਂਹ ਰੱਖੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸਪਾ ਦੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਪਾਰਟੀ ਨੇ ਦਿੱਲੀ ਵਿੱਚ ਗੁਰਮਤਿ ਦੇ ਪ੍ਰਚਾਰ ਦੇ ਨਾਲ-ਨਾਲ ਸਮਾਜ ਸੇਵਾ ਦੀਨ-ਦੁਖ਼ੀਆਂ ਦੀ ਸਹਾਇਤਾ ਅਤੇ ਕੋਰੋਨਾ ਕਾਲ ਵਿੱਚ ਸੇਵਾਵਾਂ ਨਿਭਾਈਆਂ, ਉਸ ਨੂੰ ਵੇਖਦੇ ਹੋਏ ਦਿੱਲੀ ਦੀਆਂ ਸੰਗਤਾਂ ਨੇ ਇਕ ਵਾਰ ਫਿਰ ਤੋਂ ਪਾਰਟੀ ਦੇ ਸੇਵਾਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਅਤੇ ਉਨ੍ਹਾਂ ਦੀ ਟੀਮ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

ਇਹ ਵੀ ਪੜ੍ਹੋ: ਪਟਿਆਲਾ ‘ਚ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਸ ‘ਚ ਜ਼ਬਰਦਸਤ ਝੜਪ, ਵਿਗੜੇ ਹਾਲਾਤ

ਉਨ੍ਹਾਂ ਇਸ ਸ਼ਾਨਦਾਰ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸੂਬਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਜਿੱਤ ਹੋਵੇਗੀ ਅਤੇ ਸੂਬੇ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰਦੇ ਹੋਏ ਗੱਠਜੋੜ ਦੇ ਹੱਕ ਵਿਚ ਫਤਵਾ ਦੇਣਗੇ। ਲੱਖੀ ਗਿਲਜੀਆਂ ਨੇ ਹੋਰ ਕਿਹਾ ਕਿ ਸੂਬਾ ਪੰਜਾਬ ਦੇ ਲੋਕ ਕਾਂਗਰਸ ਦੇ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਤੋਂ ਬੁਰੀ ਤਰ੍ਹਾਂ ਤੰਗ ਪਰੇਸ਼ਾਨ ਆ ਚੁੱਕੇ ਹਨ ਅਤੇ ਸੱਤਾ ਤੋਂ ਲਾਂਭੇ ਕਰਨ ਲਈ ਵਿਧਾਨ ਸਭਾ ਚੋਣਾਂ ਦੀਆਂ ਚੋਣਾਂ ਦੀ ਉਡੀਕ ਬੜੀ ਬੇਸਬਰੀ ਨਾਲ ਕਰ ਰਹੇ ਹਨ।

ਇਹ ਵੀ ਪੜ੍ਹੋ: ਰੂਪਨਗਰ: ਕਿਸਾਨਾਂ 'ਤੇ ਟੁੱਟਿਆ ਇਕ ਹੋਰ ਕੁਦਰਤ ਦਾ ਕਹਿਰ, ਕਰੋੜਾਂ ਰੁਪਏ ਦੀ ਫ਼ਸਲ ਖਾ ਗਈ ਸੁੰਡੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News