ਪੰਜਾਬ ’ਚ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 17 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ
Monday, Oct 13, 2025 - 06:58 PM (IST)

ਨਵਾਂਸ਼ਹਿਰ (ਤ੍ਰਿਪਾਠੀ, ਬ੍ਰਹਮਪੁਰੀ)-ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਕੁੱਲ੍ਹ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ’ਚੋਂ 17 ਲੱਖ ਮੀਟ੍ਰਿਕ ਟਨ ਤੋਂ ਵੱਧ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਮੰਡੀ ’ਚ ਖ਼ਰੀਦ ਦੇ ਜਾਇਜ਼ੇ ਉਪਰੰਤ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ’ਚ 1822 ਮੰਡੀਆਂ ’ਚ ਖ਼ਰੀਦ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਦੇ ਮੱਦੇਨਜ਼ਰ ਹਰ ਪੱਖੋਂ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ, ਜਿਨ੍ਹਾਂ ਸਦਕਾ ਫ਼ਸਲ ਦੀ ਖ਼ਰੀਦ ਸੁਖਾਲੇ ਢੰਗ ਨਾਲ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹੁਣ ਤੱਕ ਖ਼ਰੀਦੀ ਫ਼ਸਲ ਦੇ ਇਵਜ ’ਚ ਕਿਸਾਨਾਂ ਦੇ ਖ਼ਾਤਿਆਂ ’ਚ 3215 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: Punjab: ਸੋਸ਼ਲ ਮੀਡੀਆ ਫੇਮ ਲਈ ਨੌਜਵਾਨ ਨੇ ਟੱਪੀਆਂ ਹੱਦਾਂ, ਧਾਰਮਿਕ ਸਥਾਨ 'ਤੇ ਅਸ਼ਲੀਲ ਕੰਟੈਂਟ ਦੀਆਂ...
ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ’ਚ ਹੜ੍ਹਾਂ ਦੀ ਮਾਰ ਕਾਰਨ ਕਿਸਾਨਾਂ ਨੂੰ ਕਈ ਮੁਸ਼ਕਿਲਾਂ ਦਰਪੇਸ਼ ਹਨ ਪਰ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 172 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਗਿਆ ਹੈ ਅਤੇ ਸੂਬੇ ਦੇ ਕਿਸਾਨਾਂ ਦੀ ਮਿਹਨਤ ਸਦਕਾ ਇਹ ਟੀਚਾ ਸਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਕੋਲ 27 ਹਜ਼ਾਰ ਕਰੋੜ ਦੀ ਸੀ. ਸੀ. ਐੱਲ. ਉਪਲੱਬਧ ਹੈ ਅਤੇ ਕਿਸਾਨਾਂ ਦੇ ਖਾਤਿਆਂ ’ਚ ਖ਼ਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆਂ ਕਿ ਸੂਬੇ ਅੰਦਰ ਫ਼ਸਲ ਦੀ ਆਮਦ ਦੇ ਮੱਦੇਨਜ਼ਰ 91 ਫ਼ੀਸਦੀ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਹਰਜੋਤ ਕੌਰ ਲੋਹਟੀਆ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ, ਤੜਫ਼-ਤਰਫ਼ ਕੇ ਨਿਕਲੀ ਜਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8