ਲਾਲਾ ਜਗਤ ਨਾਰਾਇਣ ਜੀ ਦੀ ਯਾਦ ''ਚ ਲਗਵਾਇਆ ਗਿਆ ਖੂਨਦਾਨ ਕੈਂਪ
Monday, Sep 16, 2019 - 12:17 PM (IST)

ਜਲੰਧਰ (ਸੋਨੂੰ)— ਪੰਜਾਬ ਕੇਸਰੀ ਗਰੁੱਪ ਦੇ ਸੰਸਥਾਪਕ ਸੁਤੰਤਰ ਸੈਨਾਨੀ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 38ਵੀਂ ਬਰਸੀ 'ਤੇ ਉਨ੍ਹਾਂ ਦੀ ਯਾਦ 'ਚ ਸਿਟੀ ਇੰਸਟੀਚਿਊਟ ਸ਼ਾਹਪੁਰ ਕੈਂਪਸ 'ਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਿਵਲ ਹਸਪਾਤਲ ਦੀ ਡਾਕਟਰਾਂ ਦੀ ਟੀਮ ਪਹੁੰਚੀ।
ਇਸ ਦੌਰਾਨ ਖੂਨਦਾਨ ਕਰਨ ਵਾਲਿਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵਿਦਿਆਰਥੀਆਂ ਨੇ ਇਸ ਕੈਂਪ 'ਚ ਵੱਧ ਚੜ੍ਹ ਕੇ ਹਿੱਸਾ ਲਿਆ। ਕੈਂਪ ਦੌਰਾਨ ਖੂਨਦਾਨ ਕਰਨ ਵਾਲਿਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ ਸੀ।