ਲਾਂਬੜਾ ਇਲਾਕੇ ’ਚ 3 ਨਕਾਬਪੋਸ਼ਾਂ ਨੇ ਨੌਜਵਾਨ ਨੂੰ ਟੱਕਰ ਮਾਰ ਕੇ ਲੁੱਟਣ ਦੀ ਕੀਤੀ ਕੋਸ਼ਿਸ਼
Friday, Apr 15, 2022 - 11:16 PM (IST)
ਲਾਂਬੜਾ (ਵਰਿੰਦਰ, ਮਾਹੀ) : ਲਾਂਬੜਾ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਲਾਕੇ 'ਚ ਚੋਰ-ਲੁਟੇਰਿਆਂ ਦੇ ਹੌਸਲੇ ਬੁਲੰਦ ਹਨ, ਜਿਸ ਕਾਰਨ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਇਸੇ ਕੜੀ ਤਹਿਤ ਬੀਤੀ ਰਾਤ 3 ਮੋਟਰਸਾਈਕਲ ਸਵਾਰ ਨੌਜਵਾਨ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢਕੇ ਹੋਏ ਸਨ, ਨੇ ਜਲੰਧਰ-ਨਕੋਦਰ ਮੁੱਖ ਮਾਰਗ ’ਤੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਕੇ ਲੁੱਟਣ ਦੀ ਕੋਸ਼ਿਸ਼ ਕੀਤੀ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਇਸ ਸਬੰਧੀ ਪੀੜਤ ਮੁਕੇਸ਼ ਕੁਮਾਰ ਵਾਸੀ ਪਿੰਡ ਰਾਮਪੁਰ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ’ਤੇ ਜਲੰਧਰ ਵੱਲੋਂ ਆਪਣੇ ਘਰ ਨੂੰ ਜਾ ਰਿਹਾ ਸੀ, ਜਦ ਉਹ ਪਿੰਡ ਤਾਜਪੁਰ ਦੇ ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਉਸ ਨੂੰ ਟੱਕਰ ਮਾਰ ਕੇ ਜ਼ਮੀਨ ’ਤੇ ਸੁੱਟ ਦਿੱਤਾ, ਜਿਸ ਕਾਰਨ ਉਸ ਦੇ ਕੁਝ ਸੱਟਾਂ ਵੀ ਲੱਗੀਆਂ। ਲੁਟੇਰਿਆਂ 'ਚੋਂ ਇਕ ਨੇ ਉਸ ਕੋਲ ਮੌਜੂਦ ਬੈਗ ਨੂੰ ਹੱਥ ਪਾਇਆ ਹੀ ਸੀ ਕਿ ਇੰਨੇ ਨੂੰ ਜਲੰਧਰ ਵੱਲੋਂ ਆ ਰਹੀ ਇਕ ਕਾਰ ਉਨ੍ਹਾਂ ਦੇ ਕੋਲ ਆ ਕੇ ਰੁਕੀ, ਜਿਸ ਵਿਚੋਂ 5 ਵਿਅਕਤੀ ਬਾਹਰ ਆਏ, ਜਿਨ੍ਹਾਂ ਨੂੰ ਦੇਖ ਕੇ ਤਿੰਨੇ ਮੋਟਰਸਾਈਕਲ ਸਵਾਰ ਫਰਾਰ ਹੋ ਗਏ।
ਇਹ ਵੀ ਪੜ੍ਹੋ : ਹਾਈਵੇ ’ਤੇ ਟਰੱਕ ਅਤੇ ਤੇਲ ਟੈਂਕਰ ਵਿਚਾਲੇ ਟੱਕਰ, ਲੋਕ ‘ਲੁੱਟ’ ਕੇ ਲੈ ਗਏ ਡੀਜ਼ਲ
ਮੁਕੇਸ਼ ਕੁਮਾਰ ਨੇ ਦੱਸਿਆ ਕਿ ਮੁੱਖ ਰੋਡ ’ਤੇ ਕਿਤੇ ਵੀ ਕੋਈ ਪੁਲਸ ਤਾਇਨਾਤ ਦਿਖਾਈ ਨਹੀਂ ਦਿੱਤੀ। ਇਸ ਘਟਨਾ ਤੋਂ ਬਾਅਦ ਉਹ ਇੰਨਾ ਘਬਰਾ ਗਿਆ ਕਿ ਆਪਣੇ ਘਰ ਜਾਣ ਦੀ ਹਿੰਮਤ ਵੀ ਨਹੀਂ ਕਰ ਸਕਿਆ। ਮੁਕੇਸ਼ ਕੁਮਾਰ ਨੂੰ ਸਾਰੀ ਰਾਤ ਪਿੰਡ ਤਾਜਪੁਰ ਵਿਖੇ ਆਪਣੇ ਕਿਸੇ ਵਾਕਫ਼ਕਾਰ ਦੇ ਘਰ ਗੁਜ਼ਾਰਨੀ ਪਈ। ਇਸ ਘਟਨਾ ਦੀ ਸ਼ਿਕਾਇਤ ਲਾਂਬੜਾ ਪੁਲਸ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸੰਸਾਰਪੁਰ 'ਚ 25 ਸਾਲਾ ਰਾਜ ਮਿਸਤਰੀ ਦੀ ਸ਼ੱਕੀ ਹਾਲਾਤ 'ਚ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ