ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿਤਾ ਨੇ ਪੁੱਤ ਨੂੰ ਮਾਰੀ ਗੋਲੀ

05/08/2020 10:23:42 PM

ਸ਼ਾਹਕੋਟ,(ਕੁਲਜੀਤ)- ਸ਼ਾਹਕੋਟ ਦੇ ਨਜ਼ਦੀਕ ਪਿੰਡ ਢੰਡੋਵਾਲ ਵਿਖੇ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਚੱਲਦਿਆ ਪਿਤਾ ਨੇ ਪੁੱਤਰ ਨੂੰ ਗੋਲੀ ਮਾਰ ਦਿੱਤੀ, ਜਿਸ 'ਚ ਪੁੱਤਰ ਗੰਭੀਰ ਜਖ਼ਮੀ ਹੋ ਗਿਆ।
ਜਾਣਕਾਰੀ ਮੁਤਾਬਕ ਮਨਜੀਤ ਸਿੰਘ ਜ਼ਮੀਨ 'ਚੋਂ ਹਿਸੇ ਦੀ ਮੰਗ ਕਰ ਰਿਹਾ ਸੀ ਤੇ ਇਸ ਸੰਬੰਧ 'ਚ ਆਪਣੀ ਮਾਤਾ ਜਸਵਿੰਦਰ ਕੌਰ ਦੀ ਵੀ ਮਾਰ-ਕੁੱਟ ਕਰ ਰਿਹਾ ਸੀ। ਇਸੇ ਵਿਵਾਦ ਦੇ ਚੱਲਦਿਆ ਅੱਜ ਸਵੇਰੇ ਜਸਪਾਲ ਸਿੰਘ ਨੇ ਆਪਣੀ ਲਾਇਸੰਸੀ ਦੋਨਾਲੀ ਬਦੂਕ ਨਾਲ ਆਪਣੇ ਪੁੱਤਰ ਮਨਜੀਤ ਸਿੰਘ ਦੇ ਗੋਲੀ ਮਾਰ ਦਿੱਤੀ । ਗੋਲੀ ਦੇ ਸ਼ਰੇ ਉਸ ਦੇ ਪੱਟ 'ਚ ਲੱਗ ਗਏ ਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ । ਜਾਣਕਾਰੀ ਮੁਤਾਬਕ ਮਨਜੀਤ ਸਿੰਘ ਦਾ ਜਲੰਧਰ ਦੇ ਕਿਸੇ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਸਦੀ ਮਾਤਾ ਜਸਵਿੰਦਰ ਕੌਰ ਸ਼ਾਹਕੋਟ ਦੇ ਸਿਵਲ ਹਸਪਤਾਲ 'ਚ ਇਲਾਜ਼ ਅਧੀਨ ਚੱਲ ਰਹੀ ਹੈ। ਉਥੇ ਜਸਵਿੰਦਰ ਕੌਰ ਨਾਲ ਗੱਲਬਾਤ ਕਰਨ 'ਤੇ ਉਸ ਨੇ ਦੱਸਿਆ ਕਿ ਉਸ ਦਾ ਪੁੱਤਰ ਉਸ ਨੂੰ ਬਹੁਤ ਕੁੱਟਦਾ-ਮਾਰਦਾ ਹੈ। ਇਸ ਸੰਬੰਧ 'ਚ ਐਸ.ਐਚ.ਓ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।  


Deepak Kumar

Content Editor

Related News