ਅਮਰਨਾਥ ਯਾਤਰੀਆਂ ਲਈ ਲੰਗਰ ਸੇਵਾ ਜਾਰੀ, DSP ਬਾਜਵਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
Saturday, Jul 04, 2026 - 04:16 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਸ੍ਰੀ ਅਮਰਨਾਥ ਯਾਤਰੀਆਂ ਲਈ ਟਾਂਡਾ ਦੇ ਸ਼ਿਵ ਭਗਤਾਂ ਵੱਲੋਂ 28 ਜੂਨ ਤੋਂ ਹਾਈਵੇਅ 'ਤੇ ਲਗਾਏ ਗਏ ਲੰਗਰ ਲਗਾਤਾਰ ਜਾਰੀ ਹਨ। ਜੈ ਭੋਲੇ ਸ਼ੰਕਰ ਲੰਗਰ ਸੇਵਾ ਕਮੇਟੀ ਟਾਂਡਾ ਅਤੇ ਜੈ ਗੌਰੀ ਸ਼ੰਕਰ ਲੰਗਰ ਸੇਵਾ ਕਮੇਟੀ ਵੱਲੋਂ ਫੋਕਲ ਪੁਆਇੰਟ ਟਾਂਡਾ ਅਤੇ ਵਿਸ਼ਾਲ ਧਰਮਕੰਟਾ, ਐੱਫ਼. ਸੀ. ਆਈ. ਗੋਦਾਮ ਟਾਂਡਾ ਨੇੜੇ ਸ਼ਰਧਾਲੂਆਂ ਲਈ ਲੰਗਰ ਦੀ ਸੇਵਾ ਨਿਰੰਤਰ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ
ਜੈ ਭੋਲੇ ਸ਼ੰਕਰ ਲੰਗਰ ਸੇਵਾ ਕਮੇਟੀ ਦੇ ਸੇਵਾਦਾਰ ਇੰਦਰਜੀਤ ਸਿੰਘ ਮੁਲਤਾਨੀ, ਪਵਨ ਚੱਢਾ ਅਤੇ ਸੋਨੂ ਖੁੱਲਰ ਨੇ ਦੱਸਿਆ ਕਿ ਹਰ ਰੋਜ਼ ਵੱਡੀ ਗਿਣਤੀ 'ਚ ਸ੍ਰੀ ਅਮਰਨਾਥ ਯਾਤਰੀ ਅਤੇ ਸਥਾਨਕ ਲੋਕ ਲੰਗਰ ਦਾ ਪ੍ਰਸਾਦ ਛਕ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੰਗਰ ਯਾਤਰਾ ਦੀ ਸਮਾਪਤੀ ਤੱਕ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਅਤੇ ਯਾਤਰੀਆਂ ਨੇ ਮਿਲ ਕੇ ਮਨੋਹਰ ਭਜਨਾਂ ਰਾਹੀਂ ਭਗਵਾਨ ਭੋਲੇ ਸ਼ੰਕਰ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਹੈਪੀ, ਓਮ ਪ੍ਰਕਾਸ਼ ਮਹਿੰਦਰੂ, ਲਖਪਾਲ, ਕੁਲਦੀਪ ਕੁਮਾਰ, ਰਵੀ ਚੱਢਾ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐੱਸ. ਐੱਸ. ਪੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ, ਓਵਰਲੋਡਿੰਗ ਅਤੇ ਓਵਰਸਪੀਡਿੰਗ ਨੂੰ ਰੋਕਣ ਦੇ ਨਾਲ-ਨਾਲ ਲੰਗਰ ਸਥਾਨਾਂ ਅਤੇ ਯਾਤਰੀਆਂ ਦੇ ਠਹਿਰਾਅ ਵਾਲੀਆਂ ਥਾਵਾਂ 'ਤੇ ਨਿਯਮਤ ਸੁਰੱਖਿਆ ਜਾਂਚ ਅਤੇ ਪਹਿਰਾ ਦਿੱਤਾ ਜਾ ਰਿਹਾ ਹੈ। ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਨੇ ਲੰਗਰ ਸਥਾਨ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
