CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ, ਧੂਹ-ਧੂਹ ਕੇ ਬੱਸਾਂ ’ਚ ਸੁੱਟੇ

Wednesday, Mar 11, 2026 - 11:28 AM (IST)

CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ, ਧੂਹ-ਧੂਹ ਕੇ ਬੱਸਾਂ ’ਚ ਸੁੱਟੇ

ਆਦਮਪੁਰ (ਰਣਦੀਪ, ਦਿਲਬਾਗੀ, ਚਾਂਦ)- ਆਦਮਪੁਰ ਵਿਖੇ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਦੌਰਾਨ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਦਿਵਿਆਂਗ ਆਗੂਆਂ ’ਤੇ ਪੁਲਸ ਮੁਲਾਜ਼ਮਾਂ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਧੂਹ-ਧੂਹ ਕੇ ਬੱਸਾਂ ’ਚ ਸੁੱਟਿਆ ਗਿਆ। ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਆਗੂਆਂ ਲਖਬੀਰ ਸਿੰਘ ਸੈਣੀ, ਸਰਬਜੀਤ ਸਿੰਘ, ਮਨਜੀਤ ਸਿੰਘ ਬਰਨਾ ਅਤੇ ਮੋਨਿਕਾ ਦੇਵੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਅੰਗਹੀਣਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਪਰ 4 ਸਾਲ ਬੀਤ ਜਾਣ ਦੇ ਬਾਵਜੂਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ

ਅੱਜ ਜਦੋਂ ਉਹ ਮੁੱਖ ਮੰਤਰੀ ਨੂੰ ਮੰਗ-ਪੱਤਰ ਦੇਣ ਜਾ ਰਹੇ ਸੀ ਤਾਂ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਅਤੇ ਲਾਠੀਚਾਰਜ ਕੀਤਾ। ਉਨ੍ਹਾਂ ਮੁੱਖ ਮਾਰਗ ਜਾਮ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਐਲਾਨ ਕੀਤਾ ਕਿ ਉਹ ਹਰ ਪਿੰਡ ’ਚ ਜਾ ਕੇ ਇਸ ਸਰਕਾਰ ਦਾ ਬਾਈਕਾਟ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਔਰਤਾਂ ਨੂੰ 1000 ਅਤੇ 1500 ਰੁਪਏ ਦੇਣ ਦੀ ਡਰਾਮੇਬਾਜ਼ੀ ਕਰਕੇ ਸਿਰਫ਼ ਆਪਣਾ ਵੋਟ ਬੈਂਕ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।

PunjabKesari

ਆਦਮਪੁਰ ’ਚ ‘ਆਪ’ ਦੀ ਧੜੇਬੰਦੀ ਹੋਈ ਜਗ-ਜ਼ਾਹਿਰਆਦਮਪੁਰ ਵਿਖੇ ਮੁੱਖ ਮੰਤਰੀ ਦੀ ਫੇਰੀ ਦੌਰਾਨ ਆਮ ਆਦਮੀ ਪਾਰਟੀ ਦੀ ਅੰਦਰੂਨੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ। ਹੈਰਾਨੀ ਦੀ ਗੱਲ ਰਹੀ ਕਿ ਹਲਕਾ ਇੰਚਾਰਜ ਅਤੇ ਡਾਇਰੈਕਟਰ ਪਨਬੱਸ ਜੀਤ ਲਾਲ ਭੱਟੀ ਆਪਣੇ ਸਾਥੀਆਂ ਸਮੇਤ ਸਮਾਗਮ ਤੋਂ ਗੈਰ-ਹਾਜ਼ਰ ਰਹੇ। ਕਈ ਹੋਰ ਸੀਨੀਅਰ ਆਗੂਆਂ ਅਤੇ ਬਲਾਕ ਪ੍ਰਧਾਨਾਂ ਦੀ ਗੈਰ-ਹਾਜ਼ਰੀ ਨੇ ਸਾਬਤ ਕਰ ਦਿੱਤਾ ਹੈ ਕਿ ਆਦਮਪੁਰ ’ਚ ਪਾਰਟੀ ਅੰਦਰ ਵੱਡੀ ਧੜੇਬੰਦੀ ਬਣੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਕਿਹਾ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News