ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇਕ ਵੱਡੀ ਨਾਕਾਮੀ ਹੈ: ਮੰਮੂ ਚਾਹਲ

Thursday, Oct 15, 2026 - 05:17 PM (IST)

ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇਕ ਵੱਡੀ ਨਾਕਾਮੀ ਹੈ: ਮੰਮੂ ਚਾਹਲ

ਕਪੂਰਥਲਾ (ਵਿਪਨ)- ਪੰਜਾਬ ਦੇ ਮਾਨਸਾ 'ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਘਟਨਾ ਬੇਹੱਦ ਦੁੱਖ਼ਦਾਈ ਅਤੇ ਚਿੰਤਾਜਨਕ ਹੈ। ਇਸ ਘਟਨਾ ਨੇ ਹਰ ਕਿਸੇ ਦੇ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ਼ ਦੀ ਘੜੀ 'ਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਪੂਰਥਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਉੱਘੇ ਆਗੂ ਮਲਵਿੰਦਰ ਸਿੰਘ ਚਾਹਲ ਉਰਫ਼ ਮੰਮੂ ਚਾਹਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਸ਼ਰੇਆਮ ਹੋਏ ਕਤਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਮੰਮੂ ਚਾਹਲ ਨੇ ਸਰਕਾਰ ਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ 'ਚ ਨਾਕਾਮ ਰਹੀ।ਮੰਮੂ ਚਾਹਲ ਨੇ ਮੰਗ ਕਰਦਿਆਂ ਕਿਹਾ ਕਿ ਮੈਡੀਕਲ ਸਟੋਰਾਂ 'ਤੇ ਵਿਕਣ ਵਾਲੇ ਨਸ਼ੀਲੇ ਕੈਪਸੂਲਾਂ (ਪਰੀ-ਗੈਬਲਿਨ/ਸਿਗਨੇਚਰ) ਨੂੰ ਸਖ਼ਤੀ ਨਾਲ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਲਿਆਂਦਾ ਜਾਵੇ। ਮੰਮੂ ਚਾਹਲ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਸਮਾਜਿਕ ਕਾਰਕੁਨਾਂ, ਆਗੂਆਂ ਅਤੇ ਆਮ ਨਾਗਰਿਕਾਂ ਦੀਆਂ ਹੱਤਿਆਵਾਂ ਇਕ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਵਿਸ਼ਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਇਹ ਸਥਿਤੀ ਸੂਬੇ ਵਿੱਚ ਕਾਨੂੰਨ ਵਿਵਸਥਾ, ਨਸ਼ਾ ਤਸਕਰਾਂ ਦੇ ਵਧਦੇ ਹੌਸਲੇ ਅਤੇ ਆਮ ਲੋਕਾਂ ਦੀ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਕਿਸੇ ਵਿਅਕਤੀ ਦਾ ਕਤਲ ਹੁੰਦਾ ਹੈ ਤਾਂ ਇਸ ਦਾ ਮਕਸਦ ਸਿਰਫ਼ ਉਸ ਇਕ ਵਿਅਕਤੀ ਨੂੰ ਖ਼ਤਮ ਕਰਨਾ ਨਹੀਂ, ਸਗੋਂ ਪੂਰੇ ਸਮਾਜ 'ਚ ਡਰ ਪੈਦਾ ਕਰਨਾ ਹੁੰਦਾ ਹੈ ਤਾਂ ਜੋ ਕੋਈ ਹੋਰ ਤਸਕਰਾਂ ਖ਼ਿਲਾਫ਼ ਬੋਲਣ ਦੀ ਹਿੰਮਤ ਨਾ ਕਰੇ। ਨਸ਼ਾ ਵਿਰੋਧੀ ਮੁਹਿੰਮਾਂ ਚਲਾਉਣ ਵਾਲੇ ਜਾਂ ਪੁਲਸ ਨੂੰ ਜਾਣਕਾਰੀ ਦੇਣ ਵਾਲੇ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗਦੇ ਹਨ।

ਮੰਮੂ ਚਾਹਲ ਨੇ ਕਿਹਾ ਕਿ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇਕ ਵੱਡੀ ਨਾਕਾਮੀ ਹੈ। ਕਈ ਵਾਰ ਸਥਾਨਕ ਪੱਧਰ 'ਤੇ ਪੁਲਸ ਜਾਂ ਸਿਆਸੀ ਆਗੂਆਂ ਦੀ ਤਸਕਰਾਂ ਨਾਲ ਮਿਲੀਭੁਗਤ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ, ਜਿਸ ਨਾਲ ਇਨਸਾਫ਼ ਦੀ ਉਮੀਦ ਧੁੰਦਲੀ ਹੋ ਜਾਂਦੀ ਹੈ। ਮੰਮੂ ਚਾਹਲ ਨੇ ਕਿਹਾ ਕਿ ਦੇਸ਼ ਅਤੇ ਸਮਾਜ ਨੂੰ ਬਚਾਉਣ ਦੀ ਖਾਤਰ ਲੜਨ ਵਾਲੇ ਲੋਕ ਆਪਣੀ ਜਾਨ ਗੁਆ ਬੈਠਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਬੇਸਹਾਰਾ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਵਿਰੋਧੀ ਕਾਰਕੁਨਾਂ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਫਾਸਟ-ਟਰੈਕ ਅਦਾਲਤਾਂ ਰਾਹੀਂ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ। ਜੋ ਲੋਕ ਨਸ਼ਿਆਂ ਵਿਰੁੱਧ ਖੁੱਲ੍ਹ ਕੇ ਬੋਲਦੇ ਹਨ ਜਾਂ ਪੁਲਸ ਦੀ ਮਦਦ ਕਰਦੇ ਹਨ,ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇ ਅਤੇ ਲੋੜ ਪੈਣ 'ਤੇ ਪੂਰੀ ਸੁਰੱਖਿਆ ਦਿੱਤੀ ਜਾਵੇ।

ਇਹ ਵੀ ਪੜ੍ਹੋ: ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News