ਜਲੰਧਰ ਵਿਖੇ ਨਕਈ ਦੀ ਅਗਵਾਈ 'ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ

04/24/2023 12:59:58 PM

ਜਲੰਧਰ/ਮਾਨਸਾ (ਮਿੱਤਲ)- ਜਲੰਧਰ ਜ਼ਿਮਨੀ ਚੋਣ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਦੀ ਅਗਵਾਈ ਵਿਚ ਵੱਖ-ਵੱਖ ਪਾਰਟੀਆਂ ਦੇ ਵਿਅਕਤੀਆਂ ਨੇ ਭਾਜਪਾ ਦਾ ਪੱਲਾ ਫੜਿਆ ਹੈ।  ਜਿਸ ਨਾਲ ਭਾਜਪਾ ਦੀ ਸਥਿਤੀ ਮਜ਼ਬੂਤ ਹੋਈ ਹੈ। ਜਗਦੀਪ ਸਿੰਘ ਨਕਈ ਨੇ ਦਾਅਵਾ ਕੀਤਾ ਕਿ ਜਲੰਧਰ ਦੀ ਜ਼ਿਮਨੀ ਚੋਣ ਭਾਜਪਾ ਵੱਡੇ ਫਰਕ ਨਾਲ ਜਿੱਤੇਗੀ ਕਿਉਂਕਿ ਲੋਕਾਂ ਦਾ ਭਰੋਸਾ ਇਸ ਪ੍ਰਤੀ ਵਧਿਆ ਹੈ।  

ਜਲੰਧਰ ਜ਼ਿਮਨੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਚੱਲ ਰਹੀ ਮੁਹਿੰਮ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਦੇ ਪਿੰਡ ਜਗਰਾਲ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਦੀ ਅਗਵਾਈ ਵਿਚ ਜਲੰਧਰ ਕੈਂਟ ਮੰਡਲ ਨੰ. 13 ਦੇ ਪ੍ਰਧਾਨ ਕੁਲਦੀਪ ਸਿੰਘ ਮਾਣਕ ਦੀ ਅਗਵਾਈ ਵਿਚ ਉਨ੍ਹਾਂ ਵਿਅਕਤੀਆਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਹੈ। ਜਿਨਾਂ ਨੂੰ ਪਾਰਟੀ ਵਿਚ ਮਾਣ ਸਨਮਾਨ ਦਾ ਵਾਅਦਾ ਕੀਤਾ ਗਿਆ। ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਆਉਣ ਵਾਲਿਆਂ ਵਿਚ ਮੁਖਵਿੰਦਰ ਸਿੰਘ ਫੋਲੜੀ, ਮੰਗਤ ਰਾਮ ਮੰਗਾ, ਹੈਪੀ ਹੰਸ, ਗੁਰਮੇਲ ਲਾਲ, ਬਲਵੀਰ ਰਾਮ, ਮਾਸਟਰ ਗੁਰਮੇਲ ਸਿੰਘ ਜਗਰਾਲ, ਰਮੇਸ਼ ਭੱਟੀ, ਵਰਮਾਲਾ ਪੰਚ, ਜਸਪਾਲ ਸਿੰਘ  ਜਗਮਲ, ਰਣਜੀਤ ਸਿੰਘ ਕਾਲਾ ਫੋਲੜੀ ਆਦਿ ਸ਼ਾਮਿਲ ਹੋਏ। 

ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ

ਜਗਦੀਪ ਸਿੰਘ ਨਕਈ ਨੇ ਕਿਹਾ ਕਿ ਭਾਜਪਾ ਵਿਚ ਲੋਕਾਂ ਦਾ ਭਰੋਸਾ ਇਸ ਕਰਕੇ ਵਧਿਆ ਹੈ ਕਿਉਂਕਿ ਇਸ ਪਾਰਟੀ ਨੇ ਕੇਂਦਰ ਨੂੰ ਮਜ਼ਬੂਤ ਸਰਕਾਰ ਦੇ ਕੇ ਦੇਸ਼ ਵਿੱਚ ਤਰੱਕੀ ਲਿਆਂਦੀ ਅਤੇ ਹੋਰਾਂ ਦੇਸ਼ਾਂ ਦੇ ਮੁਕਾਬਲੇ ਭਾਰਤ ਦਾ ਕੱਦ ਉੱਚਾ ਕੀਤਾ ਅਤੇ ਦੇਸ਼ ਦੇ ਸੂਬੇ ਵੀ ਤਰੱਕੀ ਦੇ ਰਾਹ ਪਏ ਹਨ।  ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਇਸ ਨੂੰ ਪੰਜਾਬ ਦੇ ਲੋਕ ਭਲੀ ਭਾਂਤ ਜਾਣਨ ਲੱਗੇ ਹਨ। ਜਲੰਧਰ ਜ਼ਿਮਨੀ ਚੋਣ ਤੇ ਭਾਜਪਾ ਪ੍ਰਤੀ ਲੋਕਾਂ ਦਾ ਹੁੰਗਾਰਾ ਇਸ ਦਾ ਸਬੂਤ ਹੋਵੇਗਾ।

ਇਹ ਵੀ ਪੜ੍ਹੋ : ਟਾਂਡਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ 'ਚੋਂ ਮਿਲੀ 23 ਸਾਲਾ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri