ਲੈਦਰ ਦੀ ਫੈਕਟਰੀ ’ਚ ਮਚੇ ਅੱਗ ਦੇ ਭਾਂਬੜ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Saturday, Jan 23, 2021 - 11:24 AM (IST)

ਲੈਦਰ ਦੀ ਫੈਕਟਰੀ ’ਚ ਮਚੇ ਅੱਗ ਦੇ ਭਾਂਬੜ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਜਲੰਧਰ (ਸੋਨੂੰ)— ਜਲੰਧਰ ਦੇ ਲੈਦਰ ਕੰਪਲੈਕਸ ਖੇਤਰ ’ਚ ਸਥਿਤ ਲਿਓ ਵੇਟ ਬਲੂ ਲੈਦਰ ਪ੍ਰਾਈਵੇਟ ਲਿਮਟਿਡ ਨਾਂ ਦੀ ਫੈਕਟਰੀ ’ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। 
ਜਾਣਕਾਰੀ ਦਿੰਦੇ ਹੋਏ ਫਾਇਰ ਅਫਸਰ ਰਾਜਿੰਦਰ ਸਹੋਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 8 ਵਜੇ ਫੈਕਟਰੀ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

PunjabKesari

ਜਿਸ ਦੇ ਬਾਅਦ ਉਹ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਅੱਗ ਬੁਝਾਣੀ ਸ਼ੁਰੂ ਕੀਤੀ। ਅੱਗ ਬੁਝਾਉਣ ਲਈ 15 ਦੇ ਕਰੀਬ ਗੱਡੀਆਂ ਫਾਇਰ ਬਿ੍ਰਗੇਡ ਦੀਆਂ ਲੱਗੀਆਂ। ਰਾਤ  ਕਰੀਬ 12 ਵਜੇ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਅੱਗ ਕਿਹੜੇ ਕਾਰਨਾਂ ਦਾ ਕਾਰਨ ਲੱਗੀ ਹੈ। ਇਸ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਨੇ ਭਿਆਨਕ ਰੂਪ ਲੈ ਲਿਆ ਸੀ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। 


author

shivani attri

Content Editor

Related News