ਲਾਈਫਟਾਈਮ ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇ : ਕਮਲਜੀਤ ਸਿੰਘ ਹੇਅਰ
Monday, Jan 01, 2024 - 08:10 PM (IST)
ਜਲੰਧਰ (ਮਹੇਸ਼) - ਐੱਨ. ਆਰ. ਆਈ. ਸਭਾ ਪੰਜਾਬ ਦੇ ਸਾਬਕਾ ਪ੍ਰਧਾਨ ਤੇ 2 ਸਾਲ ਕਮਿਸ਼ਨ ਦੇ ਮੈਂਬਰ ਰਹੇ ਕਮਲਜੀਤ ਸਿੰਘ ਹੇਅਰ ਨੇ 5 ਜਨਵਰੀ ਨੂੰ ਐੱਨ. ਆਰ. ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਹੋ ਰਹੀ ਚੋਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਜੋ ਐੱਨ. ਆਰ. ਆਈ. ਸਭਾ ਦੇ ਲਾਈਫਟਾਈਮ ਮੈਂਬਰ ਹਨ, ਉਨ੍ਹਾਂ ਨੂੰ 5 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ’ਚ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਈ ਮੈਂਬਰ 5-5 ਲੱਖ ਰੁਪਏ ਦੇ ਕੇ ਡੈਲੀਗੇਟ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ 5 ਸਾਲ ਪਹਿਲਾਂ ਬਣੇ ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਾ ਦੇਣਾ, ਸਹੀ ਨਹੀਂ ਹੈ।
ਇਹ ਵੀ ਪੜ੍ਹੋ : ‘ਜੀ ਆਇਆਂ ਨੂੰ-2024’: ਜਲੰਧਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਨਵੇਂ ਸਾਲ ਦਾ ਜਸ਼ਨ, ਵੇਖੋ ਤਸਵੀਰਾਂ
ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਪੰਜਾਬੀ ਪ੍ਰਧਾਨ ਦੀ ਚੋਣ ਲਈ ਇੱਥੇ ਆਏ ਹਨ ਪਰ ਜੇਕਰ ਉਨ੍ਹਾਂ ਨੂੰ ਵੋਟ ਦਾ ਅਧਿਕਾਰ ਨਾ ਮਿਲਿਆ ਤਾਂ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਵਿਦੇਸ਼ ਜਾਣਾ ਪਵੇਗਾ, ਜਦਕਿ ਉਹ ਲੱਖਾਂ ਰੁਪਏ ਖਰਚ ਕਰ ਕੇ ਇੱਥੇ ਆਏ ਹਨ। ਇਸ ਚੋਣ ਦੇ ਨਾਲ ਹੀ ਕਮਲਜੀਤ ਸਿੰਘ ਹੇਅਰ, ਜੋ ਕਿ ਐੱਨ. ਆਰ. ਆਈ. ਸਭਾ ਦੇ ਪ੍ਰਧਾਨ ਦੀ ਚੋਣ ਲੜ ਰਹੇ ਹਨ, ਨੇ ਆਪਣੇ ਸਾਰੇ ਐੱਨ. ਆਰ. ਆਈ. ਸਾਥੀਆਂ ਨੂੰ ਕਿਹਾ ਹੈ ਕਿ ਉਹ ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦੇ ਹਰ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।