ਰੂਪਨਗਰ ਜ਼ਿਲ੍ਹੇ ਵਿਚਲੀਆਂ ਮੰਡੀਆਂ ’ਚੋਂ ਝੋਨੇ ਦੀ ਲਿਫ਼ਟਿੰਗ ਸ਼ੁਰੂ
Saturday, Sep 27, 2025 - 06:52 PM (IST)

ਰੂਪਨਗਰ (ਵਿਜੇ ਸ਼ਰਮਾ)- ਖ਼ਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿਚ 16 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਵੀ ਤੇਜ਼ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ, ਰੂਪਨਗਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 2090 ਐੱਮ. ਟੀ. ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 2060 ਐੱਮ. ਟੀ. ਝੋਨਾ ਖ਼ਰੀਦ ਏਜੰਸੀਆਂ ਵੱਲੋਂ ਖਰੀਦਿਆ ਵੀ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਸਿਹਤ ਮੰਤਰੀ ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਲਈ ਦਾਨ ਕਰ ਦਿੱਤਾ ਆਪਣਾ ਘਰ
ਉਨ੍ਹਾਂ ਦੱਸਿਆ ਕਿ ਅੱਜ ਤੋਂ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਵਿਚ 16 ਸਤੰਬਰ 2025 ਤੋਂ 30 ਨਵੰਬਰ ਤੱਕ 2025 ਤੱਕ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ, ਜਿਸ ਨਾਲ ਮੰਡੀਆਂ ਵਿਚ ਝੋਨੇ ਦੀ ਫ਼ਸਲ ਸਰਕਾਰੀ ਰੇਟ ’ਤੇ ਵੇਚਣ ਲਈ ਕਿਸਾਨਾਂ ਨੂੰ ਹੋਰ ਵਧੇਰੇ ਸਮਾਂ ਮਿਲ ਜਾਵੇਗਾ।
ਉਨ੍ਹਾਂ ਦੱਸਿਆ ਕਿ ਖ਼ਰੀਫ਼ ਸੀਜ਼ਨ ਵਿਚ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿਚ ਲਿਆਂਦੀ ਜਾਣ ਵਾਲੀ ਝੋਨੇ ਦੀ ਫ਼ਸਲ ਨੂੰ ਖ਼ਰੀਦਣ ਅਤੇ ਫ਼ਸਲ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿਚ ਹੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਧਾਰਮਿਕ ਸਥਾਨ ਤੋਂ ਵਾਪਸ ਆਉਂਦੀ ਕੁੜੀ ਦੀ ਮੁੰਡੇ ਨੇ ਰੋਲ੍ਹੀ ਪੱਤ, ਇੰਝ ਖੁੱਲ੍ਹਿਆ ਭੇਤ
ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਖ਼ਰੀਦ ਮੰਡੀ ਭਾਗੋਮਾਜਰਾ ਵਿਖੇ ਆਈਆਂ ਝੋਨੇ ਦੀਆਂ 2 ਟਰਾਲੀਆਂ ਵੱਧ ਨਮੀ ਹੋਣ ਕਾਰਨ ਮੰਡੀ ਵਿਚ ਦਾਖ਼ਲ ਨਹੀਂ ਹੋ ਸਕੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕੱਲਾ-ਇਕੱਲਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਪੈਸੀਫਿਕੇਸ਼ਨਾਂ ਅਨੁਸਾਰ 17 ਫ਼ੀਸਦੀ ਨਮੀ ਤੱਕ ਵਾਲਾ ਝੋਨਾ ਹੀ ਮੰਡੀ ਵਿਚ ਫ਼ਸਲ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਫ਼ਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫ਼ਸਲ ਦੀ ਕੀਮਤ ਵਸੂਲ ਸਕਣ।
ਇਹ ਵੀ ਪੜ੍ਹੋ: Punjab: ਹੈਂ! ਪੋਤਾ ਹੋਣ 'ਤੇ ਨੱਚਦੀ ਦਾਦੀ ਵੀ ਬਣ ਗਈ ਮਾਂ, ਹੱਕਾ-ਬੱਕਾ ਰਹਿ ਗਿਆ ਪੂਰਾ ਪਰਿਵਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8