ਹਲਕੀ ਤੋਂ ਦਰਮਿਆਨੀ ਬਾਰਿਸ਼ ਨਾਲ ਹੋਇਆ ਨਵੇਂ ਸਾਲ ਦਾ ਸਵਾਗਤ
Thursday, Jan 01, 2026 - 05:41 PM (IST)
ਟਾਂਡਾ ਉੜਮੁੜ ( ਮੋਮੀ)- ਸਾਲ 2026 ਦੀ ਆਮਦ 'ਤੇ ਜਿੱਥੇ ਜਗ੍ਹਾ-ਜਗ੍ਹਾ 'ਤੇ ਨਵੇਂ ਸਾਲ ਦੇ ਸਮਾਗਮ ਲਈ ਧਾਰਮਿਕ ਅਤੇ ਹੋਰ ਸਮਾਰੋਹ ਕੀਤੇ ਜਾ ਰਹੇ ਹਨ, ਉੱਥੇ ਹੀ ਅੱਜ ਤੜਕਸਾਰ ਹੋਈ ਹਲਕੀ ਤੋਂ ਦਰਮਿਆਨੀ ਵਰਖਾ ਨੇ ਵੀ ਨਵੇਂ ਸਾਲ ਨੂੰ ਜੀ ਆਇਆ ਕਿਹਾ। ਹਾਲਾਂਕਿ ਇਸ ਸਬੰਧੀ ਮੌਸਮ ਵਿਭਾਗ ਨੇ ਪਹਿਲਾਂ ਤੋਂ ਹੀ ਅਨੁਮਾਨ ਲਗਾਇਆ ਸੀ ਕਿ 31 ਦਸੰਬਰ ਜਾਂ 1 ਜਨਵਰੀ ਨੂੰ ਬਾਰਿਸ਼ ਹੋਵੇਗੀ ਬਾਰਿਸ਼ ਦੇ ਕਾਰਨ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਲਗਾਤਾਰ ਗਹਿਰੀ ਧੁੰਦ ਤੋਂ ਛੁਟਕਾਰਾ ਮਿਲਣ ਦੀ ਆਸ ਹੈ।
ਇਹ ਵੀ ਪੜ੍ਹੋ: ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ

ਦੱਸਣਯੋਗ ਹੈ ਕਿ ਦਸੰਬਰ ਮਹੀਨੇ ਦੇ ਅੱਧ ਤੋਂ ਹੀ ਪੈ ਰਹੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਇਸ ਦੇ ਕਾਰਨ ਸਕੂਲਾਂ ਵਿੱਚ ਵੀ ਛੁੱਟੀਆਂ ਕੀਤੀਆਂ ਗਈਆਂ ਸਨ। ਉਧਰ ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਬਾਰਿਸ਼ ਜਿੱਥੇ ਸਾਡੇ ਸਾਰਿਆਂ ਲਈ ਲਾਹੇਵੰਦ ਹੈ, ਉੱਥੇ ਹੀ ਸਰਦੀਆਂ ਦੀਆਂ ਵੱਖ-ਵੱਖ ਫ਼ਸਲਾਂ ਲਈ ਵੀ ਲਾਹੇਵੰਦ ਹੈ ਕਿਉਂਕਿ ਅੱਤ ਦੀ ਸਰਦੀ ਕਾਰਨ ਫ਼ਸਲਾਂ 'ਤੇ ਪਿਆ ਕੋਹਰਾ ਧੋਤਾ ਜਾਵੇਗਾ ਅਤੇ ਫ਼ਸਲਾਂ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਣ ਦੀ ਸੰਭਾਵਨਾ ਹੈ।
ਉਧਰ ਦੂਜੇ ਪਾਸੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਡਾ. ਕੇਵਲ ਸਿੰਘ, ਸੇਵਾ ਮੁਕਤ ਸਿਵਿਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ, ਐੱਸ. ਐੱਮ. ਓ. ਸਰਕਾਰੀ ਹਸਪਤਾਲ ਟਾਂਡਾ ਡਾ. ਕਰਨ ਸੈਣੀ ਦਾ ਕਹਿਣਾ ਹੈ ਕਿ ਬਾਰਿਸ਼ ਹੋਣ ਦੇ ਕਾਰਨ ਸਰਦੀਆਂ ਵਿੱਚ ਹੋਣ ਵਾਲੀਆਂ ਵੱਖ-ਵੱਖ ਬਿਮਾਰੀਆਂ ਦਾ ਖ਼ਦਸ਼ਾ ਘੱਟ ਜਾਂਦਾ ਹੈ ਪਰ ਸਾਨੂੰ ਫਿਰ ਵੀ ਇਸ ਮੌਸਮ ਵਿੱਚ ਕਿਸੇ ਵੀ ਤਰਹਾਂ ਦੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਠੰਡ ਤੋਂ ਬਚੇ ਰਹਿਣ ਲਈ ਯੋਗ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਠੰਡੀਆਂ ਚੀਜ਼ਾਂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
