ਪਿੰਡ ਝਾਂਸ ਦੇ ਇਕ ਘਰ ''ਤੇ ਡਿੱਗੀ ਅਸਮਾਨੀ ਬਿਜਲੀ, ਹੋਇਆ ਭਾਰੀ ਨੁਕਸਾਨ

Wednesday, Feb 23, 2022 - 03:32 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਅਸਮਾਨੀ ਬਿਜਲੀ ਡਿੱਗਣ ਕਾਰਨ ਹੁੰਦੇ ਨੁਕਸਾਨ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਪਿੰਡ ਝਾਂਸ 'ਚ ਸਾਹਮਣੇ ਆਇਆ ਹੈ, ਜਿਥੇ ਬੀਤੀ ਦੇਰ ਰਾਤ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਰੋਸ਼ਨ ਜੋਤੀ, ਮਨਿੰਦਰਪਾਲ ਸਿੰਘ ਤੇ ਜਗਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12.30 ਵਜੇ ਬਾਰਿਸ਼ ਦੌਰਾਨ ਵਰਿੰਦਰ ਸਿੰਘ ਪੁੱਤਰ ਸੁਰੈਣ ਸਿੰਘ ਦੇ ਘਰ 'ਤੇ ਅਸਮਾਨੀ ਬਿਜਲੀ ਡਿੱਗ ਪਈ।

PunjabKesari

ਉਨ੍ਹਾਂ ਦੱਸਿਆ ਕਿ ਬਾਰਿਸ਼ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ਦੀ ਇਮਾਰਤ, ਛੱਤ ਵਾਲਾ ਪੱਖਾਂ ਅਤੇ ਸ਼ੀਸ਼ੇ ਨੁਕਸਾਨੇ ਗਏ। ਖੁਸ਼ਕਿਸਮਤੀ ਨਾਲ ਘਰ 'ਚ ਮੌਜੂਦ ਸਾਰੇ ਮੈਂਬਰ ਸੁਰੱਖਿਅਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਿਜਲੀ ਡਿੱਗਣ ਕਾਰਨ ਘਰ ਦੀਆਂ ਕੰਧਾਂ 'ਚ ਦਰਾਰਾਂ ਵੀ ਆ ਗਈਆਂ ਹਨ।

ਇਹ ਵੀ ਪੜ੍ਹੋ : ਮਿਹਨਤ-ਮਜ਼ਦੂਰੀ ਕਰਨ ਦੁਬਈ ਗਏ 2 ਨੌਜਵਾਨਾਂ ਦੀ ਹੋਈ ਮੌਤ, SP ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀਆਂ ਲਾਸ਼ਾਂ


Harnek Seechewal

Content Editor

Related News