ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ, ਭੁਲੱਥ ਹਲਕੇ ''ਚ ਵੋਟਰਾਂ ਦੀਆਂ ਲੱਗੀਆਂ ਲਾਈਨਾਂ
Saturday, Jun 01, 2024 - 08:36 AM (IST)
ਭੁਲੱਥ (ਰਜਿੰਦਰ)- ਪੰਜਾਬ ਵਿਚ ਸਵੇਰੇ 7 ਵਜੇ ਤੋਂ ਹੋ ਰਹੀ ਵੋਟਿੰਗ ਲਗਾਤਾਰ ਜਾਰੀ ਹੈ। ਇਸੇ ਦਰਮਿਆਨ ਭੁਲੱਥ ਹਲਕੇ ਵਿਚ ਲੋਕ ਸਭਾ ਚੋਣਾਂ ਲਈ ਪੋਲਿੰਗ ਸ਼ੁਰੂ ਹੋ ਚੁੱਕੀ ਹੈ। ਗਰਮੀ ਕਾਰਨ ਸਵੇਰ ਤੋਂ ਹੀ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲਾਈਨਾਂ ਲੱਗ ਗਈਆਂ ਹਨ। ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਮੁਤਾਬਕ ਸੂਬੇ ਵਿਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਦਿਵਿਆਂਗ ਅਤੇ 1614 ਐੱਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ’ਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ।
ਇਹ ਵੀ ਪੜ੍ਹੋ- ਜਲੰਧਰ 'ਚ ਵੋਟਿੰਗ ਸ਼ੁਰੂ, ਵੋਟਰਾਂ 'ਚ ਭਾਰੀ ਉਤਸ਼ਾਹ, ਦਾਅ ’ਤੇ ਲੱਗੀ ਇਨ੍ਹਾਂ ਆਗੂਆਂ ਦੀ ਕਿਸਮਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8