ਜਲੰਧਰ ਦੇ ਇਕ ਮਸ਼ਹੂਰ ਸ਼ਰਾਬ ਠੇਕੇਦਾਰ ਨਾਲ ਕਰਿੰਦਿਆਂ ਨੇ ਹੀ ਕਰ ''ਤੀ ਕੁੱਟਮਾਰ

Wednesday, Oct 04, 2023 - 03:13 PM (IST)

ਜਲੰਧਰ ਦੇ ਇਕ ਮਸ਼ਹੂਰ ਸ਼ਰਾਬ ਠੇਕੇਦਾਰ ਨਾਲ ਕਰਿੰਦਿਆਂ ਨੇ ਹੀ ਕਰ ''ਤੀ ਕੁੱਟਮਾਰ

ਜਲੰਧਰ (ਸੋਨੂੰ)- ਜਲੰਧਰ ਦੇ ਇਕ ਮਸ਼ਹੂਰ ਸ਼ਰਾਬ ਠੇਕੇਦਾਰ ਦੀ ਉਸ ਦੇ ਹੀ ਕਰਿੰਦਿਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਸ਼ਰਾਬ ਦੇ ਇਕ ਮਸ਼ਹੂਰ ਠੇਕੇਦਾਰ ਦੇ ਜਲੰਧਰ ਵਿੱਚ ਕਈ ਠੇਕੇ ਹਨ। ਦੱਸਿਆ ਜਾ ਰਿਹਾ ਹੈ ਕਿ ਹੋਟਲ 'ਚ ਇਕ ਨਿੱਜੀ ਸਮਾਗਮ ਚੱਲ ਰਿਹਾ ਸੀ, ਜਿਸ 'ਚ ਬਾਹਰਲੇ ਸੂਬੇ ਤੋਂ ਸ਼ਰਾਬ ਲਿਆਂਦੀ ਗਈ ਸੀ ਅਤੇ ਪਰੋਸੀ ਜਾ ਰਹੀ ਸੀ।

ਜਦੋਂ ਠੇਕੇਦਾਰ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਤਾਂ ਉਸ ਨੇ ਆਪਣੇ ਕਰਿੰਦਿਆਂ ਨੂੰ ਹੋਟਲ ਵਿੱਚ ਜਾ ਕੇ ਛਾਪਾ ਮਾਰਨ ਲਈ ਕਿਹਾ। ਕਰਿੰਦਿਆਂ ਨੇ ਫੋਨ ਕਰਕੇ ਠੇਕੇਦਾਰ ਨੂੰ ਫੋਨ ’ਤੇ ਸੂਚਿਤ ਕੀਤਾ ਕਿ ਅਜਿਹਾ ਕੁਝ ਨਹੀਂ ਹੈ। ਠੇਕੇਦਾਰ ਇਸ ਗੱਲ ਨੂੰ ਮੰਨਣ ਨੂੰ ਤਿਆਰ ਨਹੀਂ ਸੀ ਕਿਉਂਕਿ ਉਸ ਕੋਲ ਸਬੂਤ ਸਨ। ਇਸ ਤੋਂ ਬਾਅਦ ਉਹ ਖ਼ੁਦ ਹੋਟਲ ਵਿਚ ਗਿਆ ਅਤੇ ਵੇਖਿਆ ਕਿ ਉਥੇ ਬਾਹਰ ਤੋਂ ਲਿਆਂਦੀ ਗਈ ਸ਼ਰਾਬ ਪਈ ਸੀ।

ਇਹ ਵੀ ਪੜ੍ਹੋ: ਜਲੰਧਰ: 3 ਧੀਆਂ ਦਾ ਕਤਲ ਕਰਨ ਵਾਲਾ ਪਿਓ ਬੋਲਿਆ, ਮੈਂ ਆਪਣੀਆਂ ਬੱਚੀਆਂ ਨੂੰ ਮਾਰਿਆ, ਕਿਸੇ ਦਾ ਕੀ ਗਿਆ?

ਇਸ ਤੋਂ ਬਾਅਦ ਇਸ ਗੱਲ ਨੂੰ ਲੈ ਕੇ ਕਰਿੰਦੇ ਅਤੇ ਠੇਕੇਦਾਰ ਵਿਚਾਲੇ ਬਹਿਸ ਹੋ ਗਈ ਅਤੇ ਕੁਝ ਹੀ ਸਮੇਂ ਵਿੱਚ ਕਰਿੰਦਿਆਂ ਨੇ ਠੇਕੇਦਾਰ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਇੰਨਾ ਹੀ ਨਹੀਂ ਦੋਸ਼ੀਆਂ ਨੇ ਆਪਣੇ ਹੀ ਠੇਕੇਦਾਰ ਦਾ ਪਿੱਛਾ ਕਰਕੇ ਕੁੱਟਮਾਰ ਕੀਤੀ ਹੈ।

ਜਦੋਂ ਠੇਕੇਦਾਰ ਆਪਣੀ ਜਾਨ ਬਚਾਉਣ ਲਈ ਇਕ ਹੋਟਲ ਵਿੱਚ ਦਾਖ਼ਲ ਹੋਇਆ ਤਾਂ ਉੱਥੇ ਵੀ ਉਸ ਦੀ ਕੁੱਟਮਾਰ ਕੀਤੀ ਗਈ। ਠੇਕੇਦਾਰ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਜਾਣਕਾਰੀ ਮੁਤਾਬਕ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ ਕਰੇਗਾ ਪੂਰਾ ਮਾਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News