ਜਲੰਧਰ ਦੇ ਗਾਂਧੀ ਕੈਂਪ ''ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
Sunday, Nov 29, 2026 - 02:34 PM (IST)
ਜਲੰਧਰ (ਸੋਨੂੰ)- ਜਲੰਧਰ ਪੁਲਸ ਵੱਲੋਂ ਅੱਜ ਸਵੇਰੇ ਗਾਂਧੀ ਕੈਂਪ ਵਿਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਏ. ਸੀ. ਪੀ. ਓਂਕਾਰ ਸਿੰਘ ਬਰਾੜ ਅਤੇ ਹੋਰ ਪੁਲਸ ਅਧਿਕਾਰੀ ਅਤੇ ਸਟਾਫ਼ ਮੌਜੂਦ ਸਨ। ਛਾਪੇਮਾਰੀ ਦੌਰਾਨ ਪੁਲਸ ਨੇ ਇਕ ਘਰ ਤੋਂ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਛਾਪੇਮਾਰੀ ਦੌਰਾਨ ਸ਼ਰਾਬ ਦੀਆਂ 9 ਪੇਟੀਆਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ ਵਿਆਹ

ਸ਼ਰਾਬ ਬਰਾਮਦ ਕਰਨ ਦੇ ਨਾਲ-ਨਾਲ ਪੁਲਸ ਨੇ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਏ. ਸੀ. ਪੀ. ਬਰਾੜ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਸ ਨੂੰ ਦੇਣ ਤਾਂ ਜੋ ਉਹ ਦੋਸ਼ੀਆਂ ਨੂੰ ਫੜ ਸਕਣ ਅਤੇ ਸਖ਼ਤ ਸਜ਼ਾ ਯਕੀਨੀ ਬਣਾ ਸਕਣ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ 'ਚ ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
