ਲਾਕਡਾਊਨ ਦੇ ਵਿਰੋਧ ''ਚ ਇਕੱਠੇ ਹੋਏ ਦੁਕਾਨਦਾਰਾਂ ''ਤੇ ਪੁਲਸ ਨੇ ਮਾਰੀ ਰੇਡ

05/05/2021 2:24:42 PM

ਰੂਪਨਗਰ (ਸੱਜਣ ਸੈਣੀ)- ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਚੱਲਦੇ ਲਗਾਏ ਗਏ ਲਾਕਡਾਊਨ ਦਾ ਪੰਜਾਬ ਭਰ ਵਿਚ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਵਿਰੋਧ ਕਰਨ ਲਈ ਰੂਪਨਗਰ ਵਿਚ ਇਕੱਠੇ ਹੋਏ ਦੁਕਾਨਦਾਰਾਂ ਅਤੇ ਕੌਂਸਲਰਾਂ ਉਤੇ ਪੁਲਸ ਨੇ ਰੇਡ ਮਾਰਦੇ ਹੋਏ ਦੋ ਕੌਂਸਲਰਾਂ ਅਤੇ ਸ਼ੂਜ- ਯੂਨੀਅਨ ਦੇ ਪ੍ਰਧਾਨ ਨੂੰ ਗ੍ਰਿਫ਼ਤਾਰ ਕਰਦੇ ਹੋਏ ਰੋਪੜ ਦੇ ਆਰਜ਼ੀ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ । ਗ੍ਰਿਫ਼ਤਾਰ ਕੀਤੇ ਗਏ ਕੌਂਸਲਰਾਂ ਵਿੱਚ ਇਕ ਕਾਂਗਰਸ ਦਾ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਅਤੇ ਇਕ ਆਜ਼ਾਦ ਕੌਂਸਲਰ ਹੈ ।

ਇਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਲਾਕਡਾਊਨ ਦੌਰਾਨ ਬੀਤੇ ਕੱਲ੍ਹ ਸ਼ਰਾਬ ਠੇਕਿਆਂ ਨੂੰ ਜ਼ਰੂਰੀ ਸੇਵਾਵਾਂ ਵਿੱਚ ਸ਼ਾਮਲ ਕਰਨ ਦੇ ਬਾਅਦ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਰੂਪਨਗਰ ਦੇ ਵਿਚ ਦੁਕਾਨਦਾਰ ਅਤੇ ਕਾਂਗਰਸੀ ਕੌਂਸਲਰ ਪੋਮੀ ਸੋਨੀ ਅਤੇ ਆਜ਼ਾਦ ਕੌਂਸਲਰ ਇੰਦਰਪਾਲ ਸਿੰਘ ਸਤਿਆਲ ਰੋਸ ਜਤਾਉਣ ਲਈ ਇਕੱਠੇ ਹੋਏ ਸਨ। ਜਿਸ ਦੇ ਬਾਅਦ ਮੌਕੇ ਉਤੇ ਥਾਣਾ ਸਿਟੀ ਪੁਲਸ ਪਹੁੰਚ ਗਈ, ਜਿਸ ਦੇ ਬਾਅਦ ਜ਼ਿਆਦਾਤਰ ਦੁਕਾਨਦਾਰ ਮੌਕੇ ਤੋਂ ਰਫੂਚੱਕਰ ਹੋ ਗਏ ਪਰ ਮੌਕੇ ਉਤੇ ਖੜ੍ਹੇ ਕਾਂਗਰਸੀ ਕੌਂਸਲਰ ਪੋਮੀ ਸੋਨੀ, ਕੌਂਸਲਰ ਇੰਦਰਪਾਲ ਸਿੰਘ ਸਤਿਆਲ ਅਤੇ ਇਸ ਨੂੰ ਲੈ ਕੇ ਰੂਪਨਗਰ ਦੇ ਵਿੱਚ ਦੁਕਾਨਦਾਰ ਅਤੇ ਕੌਂਸਲਰ ਰੋਸ ਜਤਾਉਣ ਲਈ ਇਕੱਠੇ ਹੋਏ ਸੀ। ਸ਼ੂਜ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਜੱਗੀ ਨੂੰ ਮੌਕੇ ਤੋਂ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਨੂੰ ਪੁਲਸ ਨੇ ਰੂਪਨਗਰ ਦੇ ਨਹਿਰੂ ਸਟੇਡੀਅਮ ਚ ਬਣਾਏ ਆਰਜ਼ੀ ਜੇਲ੍ਹ ਵਿੱਚ ਬੰਦ ਕਰਕੇ ਰੱਖਿਆ ਗਿਆ ਹੈ।  

ਇਹ ਵੀ ਪੜ੍ਹੋ :  ਕੋਵਿਡ ਟੈਸਟ ਰਿਪੋਰਟ ਜ਼ਰੂਰੀ ਨਹੀਂ: ਹੁਣ ਇੰਝ ਮਿਲ ਰਹੀ ਹੈ ਹਿਮਾਚਲ ਵਿਚ ਯਾਤਰੀਆਂ ਨੂੰ ਐਂਟਰੀ

PunjabKesari

ਮੌਕੇ ਉਤੇ ਮੌਜੂਦ ਥਾਣਾ ਸਿਟੀ ਦੇ ਐੱਸ. ਐੱਚ. ਓ. ਰਾਜੀਵ ਕੁਮਾਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦੇ ਤਹਿਤ ਕੌਂਸਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕੌਂਸਲਰ ਇੰਦਰਪਾਲ ਸਤਿਆਲ ਉਤੇ ਪਹਿਲਾਂ ਵੀ ਇਕ 188 ਦਾ ਮੁਕੱਦਮਾ ਦਰਜ ਹੈ ਅਤੇ ਉਸ ਦੇ ਵਿੱਚ ਅੱਜ ਉਨ੍ਹਾਂ ਦੀ ਗ੍ਰਿਫ਼ਤਾਰੀ ਪਾਈ ਗਈ ਹੈ।  

ਇਹ ਵੀ ਪੜ੍ਹੋ : ਫਗਵਾੜਾ: ਅੱਧੀ ਦਰਜਨ ਹਸਪਤਾਲਾਂ ’ਚ ਧੱਕੇ ਖਾਣ ਤੋਂ ਬਾਅਦ ਕੋਰੋਨਾ ਮਰੀਜ਼ ਨੇ ਤੜਫ਼-ਤੜਫ਼ ਕੇ ਤੋੜਿਆ ਦਮ

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਲਗਾਈਆਂ ਗਈਆਂ ਪਾਬੰਦੀਆਂ ਦੇ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਜ਼ਰੂਰੀ ਸੇਵਾਵਾਂ ਵਿੱਚ ਸ਼ਾਮਲ ਕਰਦੇ ਹੋਏ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ । ਜਿਸ ਨੂੰ ਲੈ ਕੇ ਲੋਕਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਲੋਕ ਅਤੇ ਦੁਕਾਨਦਾਰ ਸਰਕਾਰ ਨੂੰ ਸਵਾਲ ਪੁੱਛ ਰਹੇ  ਨੇ ਕਿ ਜੇਕਰ ਸ਼ਰਾਬ ਦੇ ਠੇਕੇ ਜ਼ਰੂਰੀ ਸੇਵਾਵਾਂ ਵਿੱਚ ਸ਼ਾਮਲ ਕੀਤੇ ਜਾ ਸਕਦੇ ਨੇ ਤਾਂ ਉਨ੍ਹਾਂ ਦੀਆਂ ਦੁਕਾਨਾਂ ਕਿਓਂ ਨਹੀਂ।   

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਨੌਜਵਾਨ ਨੇ ਜਲੰਧਰ ਵਿਖੇ ਰੇਲਵੇ ਟ੍ਰੈਕ ’ਤੇ ਖੜ੍ਹ ਕੇ ਲਾਈ ਖ਼ੁਦ ਨੂੰ ਅੱਗ, DMC ’ਚ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News