ਲੋਹੀਆਂ ਖ਼ਾਸ ਵਿਖੇ ਅੱਧੀ ਰਾਤ ਨੂੰ ਗੋਲ਼ੀ ਚੱਲਣ ਨਾਲ ਸਹਿਮੇ ਲੋਕ, ਪੁਲਸ ਜਾਂਚ ''ਚ ਜੁਟੀ

07/12/2021 10:47:46 AM

ਲੋਹੀਆਂ ਖ਼ਾਸ (ਮਨਜੀਤ)- ਸਥਾਨਕ ਵਾਰਡ ਨੰਬਰ 6 ਦੇ ਇਕ ਐੱਸ. ਸੀ. ਮੁਹੱਲੇ ਵਿੱਚ ਬੀਤੀ ਦੇਰ ਰਾਤ ਗੋਲ਼ੀ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਗੋਲੀ ਚੱਲਣ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸੇ ਘਰੇਲੂ ਮਾਮਲੇ ਨੂੰ ਲੈ ਇਕ ਪਰਿਵਾਰ ਦੇ ਜਲੰਧਰ ਨੇੜਿਓਂ ਆਏ ਰਿਸ਼ਤੇਦਾਰਾਂ ਨਾਲ ਤੂੰ-ਤੂੰ, ਮੈਂ-ਮੈਂ ਹੋ ਗਈ। ਮਾਮਲਾ ਐਨਾ ਗਰਮਾ ਗਿਆ ਕਿ ਜਲੰਧਰ ਵੱਲੋਂ ਆਏ ਵਿਅਕਤੀਆਂ ਵਿੱਚੋਂ ਇਕ ਨੇ ਗੋਲ਼ੀ ਚਲਾ ਦਿੱਤੀ। ਫਿਲਹਾਲ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ ਹੈ। ਸਥਾਨਕ ਥਾਣੇ ਦੀ ਪੁਲਸ ਨੇ ਉਕਤ ਮਾਮਲੇ ਦੀ ਖ਼ਬਰ ਮਿਲਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ’ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼, ਮੁੱਖ ਸਪਲਾਇਰ ਗ੍ਰਿਫ਼ਤਾਰ

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦੀ ਡਿਊਟੀ ਨਿਭਾਅ ਰਹੇ ਐੱਸ. ਆਈ. ਪ੍ਰਗਟ ਸਿੰਘ ਅਤੇ ਤਫਤੀਸ਼ੀ ਅਫ਼ਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ, ਜਾਂਚ ਉਪਰੰਤ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਦਕਿ ਪਤਾ ਲੱਗਾ ਹੈ ਕਿ ਦੋਵਾਂ ਧਿਰਾਂ ਵਿੱਚ ਰਾਜ਼ੀਨਾਮਾ ਕਰਵਾਉਣ ਦੀ ਵੀ ਜੱਦੋ ਜਹਿਦ ਕੀਤੀ ਜਾ ਰਹੀ ਹੈ, ਇਹ ਤਾਂ ਸਮਾਂ ਹੀ ਦੱਸੇਗਾ ਕਿ ਪੁਲਸ ਦੋਸ਼ੀਆਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦੀ ਹੈ ਜਾਂ ਉਕਤ ਧਿਰਾਂ ਵਿੱਚ ਰਾਜ਼ੀਨਾਮਾ ਤੋਂ ਬਾਅਦ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾ ਦੇਵੇਗੀ।

ਇਹ ਵੀ ਪੜ੍ਹੋ: ਗੋਬਿੰਦ ਸਾਗਰ ਝੀਲ 'ਚ ਨੌਜਵਾਨ ਦੀ ਤੈਰਦੀ ਲਾਸ਼ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼, ਪਿਆ ਚੀਕ-ਚਿਹਾੜਾ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri