ਜਲੰਧਰ ਦੇ ਡੀ. ਸੀ. ਨੇ ਇਨ੍ਹਾਂ ਬੱਚਿਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ

01/13/2020 4:47:52 PM

ਜਲੰਧਰ (ਸੋਨੂੰ)— ਦੇਸ਼ ਭਰ 'ਚ ਅੱਜ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇਸ ਤਿਉਹਾਰ ਦਾ ਇਥੇ ਇਕ ਖਾਸ ਹੀ ਮਹੱਤਵ ਹੈ। ਇਕ ਪਾਸੇ ਜਿੱਥੇ ਸੂਬੇ 'ਚ ਲੋਕ ਇਸ ਤਿਉਹਾਰ ਨੂੰ ਵੱਖ-ਵੱਖ ਤਰੀਕਿਆਂ ਨਾਲ ਮਨਾਉਂਦੇ ਹਨ, ਉਥੇ ਹੀ ਕੁਝ ਬੱਚੇ ਅਜਿਹੇ ਵੀ ਹਨ, ਜਿਨ੍ਹਾਂ ਦਾ ਨਾ ਤਾਂ ਘਰ ਹੈ ਅਤੇ ਨਾ ਹੀ ਉਹ ਸੁਣ ਅਤੇ ਬੋਲ ਸਕਦੇ ਹਨ।

PunjabKesari
ਅਜਿਹੇ ਬੱਚਿਆਂ ਲਈ ਜਲੰਧਰ ਰੇਡ ਕ੍ਰਾਸ ਵੱਲੋਂ ਚਲਾਏ ਜਾ ਰਹੇ ਸਕੂਲ 'ਚ ਬੱਚਿਆਂ ਨਾਲ ਹਰ ਤਿਉਹਾਰ ਮਨਾਉਣ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਪਹੁੰਚਦੇ ਹਨ। ਅੱਜ ਵੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਨ੍ਹਾਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਉਣ ਪੁੱਜੇ। ਉਨ੍ਹਾਂ ਨੇ ਬੱਚਿਆਂ ਨਾਲ ਤਿਉਹਾਰ ਮਨਾਇਆ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।

PunjabKesari
ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਪੁਸ਼ਪਿੰਦਰ ਸ਼ਰਮਾ ਨੇ ਡਿਪਟੀ ਕਮਿਸ਼ਨਰ ਦੇ ਇਥੇ ਪਹੁੰਚਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਇਨ੍ਹਾਂ ਬੇਸਹਾਰਾ ਬੱਚਿਆਂ ਨਾਲ ਅੱਗੇ ਆ ਕੇ ਤਿਉਹਾਰ ਮਨਾਉਣ ਦੀ ਗੱਲ ਆਖੀ।


shivani attri

Content Editor

Related News