ਲੋਕ ਇਨਸਾਫ਼ ਪਾਰਟੀ ਨੇ ਪੰਜਾਬ ਸਰਕਾਰ ਨੂੰ ਨਿਗਮ ਚੋਣਾਂ ਟਾਲਣ ਦੀ ਕੀਤੀ ਮੰਗ

Wednesday, Jan 13, 2021 - 05:59 PM (IST)

ਲੋਕ ਇਨਸਾਫ਼ ਪਾਰਟੀ ਨੇ ਪੰਜਾਬ ਸਰਕਾਰ ਨੂੰ ਨਿਗਮ ਚੋਣਾਂ ਟਾਲਣ ਦੀ ਕੀਤੀ ਮੰਗ

ਫਗਵਾੜਾ (ਵਾਰਤਾ)— ਲੋਕ ਇਨਸਾਫ਼ ਪਾਰਟੀ ਨੇ ਪੰਜਾਬ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਚਲਦਿਆਂ ਪੰਜਾਬ ’ਚ ਹੋਣ ਜਾ ਰਹੀਆਂ ਨਿਗਮ ਚੋਣਾਂ ਟਾਲਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਪਾਰਟੀ ਦੇ ਆਗੂਆਂ ਨੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮੰਗ ਪੱਤਰ ਦਿੱਤੇ ਹਨ।

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ

ਫਗਵਾੜਾ ’ਚ ਪਾਰਟੀ ਦੀ ਆਨੁਸੂਚਿਤ ਜਾਤੀ ਵਿੰਗ ਦੇ ਪ੍ਰਮੁੱਖ ਜਰਨੈਲ ਸਿੰਘ ਦੀ ਅਗਵਾਈ ’ਚ ਸਹਾਇਕ ਕਮਿਸ਼ਨਰ ਨੂੰ ਮਿਲ ਕੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ। ਇਸ ਮੰਗ ਪੱਤਰ ’ਚ ਕਿਹਾ ਗਿਆ ਸੀ ਕਿ ਕਿਸਾਨ ਅੰਦੋਲਨ ਦੇ ਖ਼ਤਮ ਹੋਣ ਤੱਕ ਨਿਗਮ ਚੋਣਾਂ ਟਾਲੀਆਂ ਜਾਣ। ਮੰਗ ਪੱਤਰ ਦੀਆਂ ਕਾਪੀਆਾਂ ਮੁੱਖ ਚੋਣ ਅਧਿਕਾਰੀ, ਸਥਾਨਕ ਬਾਡੀ ਮੰਤਰੀ ਅਤੇ ਜ਼ਿਲ੍ਹਾ ਉੱਪ ਕਮਿਸ਼ਨਰਾਂ ਨੂੰ ਵੀ ਭੇਜੀਆਂ ਗਈਆਂ ਹਨ। 

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਲਗਭਗ ਡੇਢ ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਕਾਰਨ ਕਿਸਾਨਾਂ ਸਮੇਤ ਵੱਡੀ ਗਿਣਤੀ ’ਚ ਲੋਕ ਪੰਜਾਬ ’ਚ ਮੌਜੂਦ ਨਹੀਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ ਤਾਂ ਪਾਰਟੀ ਸੂਬਾ ਪੱਧਰ ’ਤੇ ਅੰਦੋਲਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ। 

ਇਹ ਵੀ ਪੜ੍ਹੋ :  ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

shivani attri

Content Editor

Related News