ਗੜ੍ਹਸ਼ੰਕਰ: ਹਰ ਸਥਿਤੀ ''ਤੇ ਨਜ਼ਰ ਰੱਖ ਰਹੇ ਪ੍ਰਜਾਈਡਿੰਗ ਅਫ਼ਸਰ ਮੇਜਰ ਸ਼ਿਵਰਾਜ ਸਿੰਘ ਬੱਲ

06/01/2024 7:56:29 AM

ਗੜ੍ਹਸ਼ੰਕਰ (ਸ਼ੋਰੀ)- ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਅਧੀਨ ਆਉਣ ਵਾਲੇ ਸਬ ਡਿਵੀਜ਼ਨ ਗੜ੍ਹਸ਼ੰਕਰ ਪਰਜਾਈਡਿੰਗ ਅਫ਼ਸਰ ਕਮ ਐਸਡੀਐਮ ਗੜ੍ਹਸ਼ੰਕਰ ਮੇਜਰ ਸ਼ਿਵਰਾਜ ਸਿੰਘ ਬੱਲ ਦੀ ਅਗਵਾਈ ਹੇਠ ਪੂਰਾ ਚੋਣ ਅਮਲਾ ਪੂਰੀ ਮੁਸਤੈਦੀ ਨਾਲ ਹਰ ਪ੍ਰਿਸਥਿਤੀ ਉੱਪਰ ਨਜ਼ਰ ਟਿਕਾਈ ਹੋਏ ਹੈ।

ਕੰਟਰੋਲ ਰੂਮ ਖਾਲਸਾ ਕਾਲਜ ਮਾਹਿਲਪੁਰ ਵਿੱਚ ਕੰਟਰੋਲ ਰੂਮ ਦਾ ਨਿਰੀਖਣ ਕਰਨ ਪਹੁੰਚੇ ਪਰਜ਼ਾਈਡਿੰਗ ਅਫਸਰ ਮੇਜਰ ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਵੋਟਿੰਗ ਦੀ ਮੌਕ ਟੈਸਟਿੰਗ, ਹਰ ਪੋਲਿੰਗ ਬੂਥ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਆਮ ਲੋਕਾਂ ਨੂੰ ਵੋਟਿੰਗ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ ਨੂੰ ਯਕੀਨਨ ਬਣਾਇਆ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵੋਟ ਦਾ ਇਸਤੇਮਾਲ ਕਰਦੇ ਹੋਏ ਲੋਕਤੰਤਰ ਨੂੰ ਮਜਬੂਤ ਕਰਨ ਵਿੱਚ ਆਪਣਾ ਹਿੱਸਾ ਪਾਇਆ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਸਰਕਾਰ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News