ਸੁਲਤਾਨਪੁਰ ਲੋਧੀ ਦੇ 195 ਚੋਣ ਕੇਂਦਰਾਂ ’ਤੇ ਪੈਣਗੀਆਂ ਲੋਕਸਭਾ ਦੀਆਂ ਵੋਟਾਂ : ਐੱਸ. ਡੀ. ਐੱਮ.
Friday, Mar 08, 2024 - 05:37 PM (IST)
ਸੁਲਤਾਨਪੁਰ ਲੋਧੀ (ਸੋਢੀ)-ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਿਦਾਇਤਾਂ ’ਤੇ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਪੁਲਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਹਲਕੇ ਦੇ 195 ਚੋਣ ਕੇਂਦਰਾਂ ’ਤੇ ਲੋਕਸਭਾ ਦੀਆਂ ਵੋਟਾਂ ਪੈਣਗੀਆਂ, ਜਿਸ ਤਹਿਤ ਚੋਣ ਸੁਪਰਵਾਈਜ਼ਰ, ਬੀ. ਐੱਲ. ਓ. ਅਤੇ ਜ਼ਿਲ੍ਹਾ ਮਾਸਟਰ ਟਰੇਨਰ ਨੂੰ ਵਿਸ਼ੇਸ਼ ਹਿਦਾਇਤਾਂ ਦਿੱਤੀਆਂ ਗਈਆਂ ਹਨ, ਜੋ ਪੁਲਸ ਵਿਭਾਗ ਨਾਲ ਵਿਸ਼ੇਸ਼ ਗੱਲਬਾਤ ਕਰਨਗੇ। ਅਧਿਕਾਰੀਆਂ ਨੇ ਕਿਹਾ ਕਿ ਜਿਹੜੇ ਵੀ ਚੋਣ ਕੇਂਦਰ ਸੰਵੇਦਨਸ਼ੀਲ ਜਾਂ ਅਤਿ ਸੰਵੇਦਨਸ਼ੀਲ ਹਨ, ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਦਸੂਹਾ ਦੇ ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ 'ਚ ਦਰਦਨਾਕ ਮੌਤ, ਇਕ ਸੀ 3 ਭੈਣਾਂ ਦਾ ਇਕਲੌਤਾ ਭਰਾ
ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਕਿਹਾ ਕਿ ਸਾਰੇ ਚੋਣ ਕੇਂਦਰਾਂ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ, ਜਿਸ ਤਹਿਤ ਪੈਰਾ ਮਿਲਟਰੀ ਦੇ ਵਿਸ਼ੇਸ਼ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਫੋਰਸ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 6 ਸੁਰੱਖਿਆ ਪੁਆਇੰਟ ਬਣਾਏ ਗਏ ਹਨ, ਜਿਸ ਤਹਿਤ 2 ਪੁਆਇੰਟ, ਕਬੀਰਪੁਰ ਵਿਚ ਇਕ ਪੁਆਇੰਟ, ਤਲਵੰਡੀ ਚੌਧਰੀਆਂ ਵਿਚ ਇਕ ਪੁਆਇੰਟ, ਫੱਤੂਢੀਂਗਾ ਵਿਚ ਇਕ ਪੁਆਇੰਟ ਅਤੇ ਜੱਬੋਵਾਲ ਵਿਚ ਇਕ ਪੁਆਇੰਟ ਹੈ। ਮੀਟਿੰਗ ਵਿਚ ਗੁਰਵਿੰਦਰ ਸਿੰਘ ਵਿਰਕ, ਥਾਣਾ ਇੰਚਾਰਜ ਹਰਗੁਰਦੇਵ ਸਿੰਘ, ਥਾਣਾ ਇੰਚਾਰਜ ਤਲਵੰਡੀ ਚੌਧਰੀਆਂ ਰਜਿੰਦਰ ਸਿੰਘ, ਥਾਣਾ ਇੰਚਾਰਜ ਕਬੀਰਪੁਰ ਗੁਰਸਾਹਿਬ ਸਿੰਘ, ਥਾਣਾ ਫੱਤੂਢੀਂਗਾ ਕਮਲਜੀਤ ਸਿੰਘ, ਸਟੈਨੋ ਜਗਦੀਸ਼ ਲਾਲ, ਪ੍ਰਦੀਪ ਕੁਮਾਰ ਪੁਰੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਅਕਾਲੀ ਦਲ ਨਾਲ ਸਮਝੌਤੇ ਲਈ ਬੀਬੀ ਜਗੀਰ ਕੌਰ ਨੇ ਰੱਖੀਆਂ ਇਹ ਸ਼ਰਤਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8