ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਨੌਜਵਾਨ ਤੋਂ ਨਕਦੀ ਖੋਹ ਕੇ ਕੀਤੀ ਕੁੱਟਮਾਰ

04/09/2021 10:29:52 AM

ਜਾਡਲਾ (ਜਸਵਿੰਦਰ ਔਜਲਾ)- ਬੀਤੇ ਦਿਨ ਪਿੰਡ ਨਾਈ ਮਜਾਰਾ ਨਹਿਰੀ ਪਟੜੀ ’ਤੇ ਇਕ ਵਿਅਕਤੀ ਦੀ ਲੁਟੇਰੇ ਕੁੱਟਮਾਰ ਕਰਕੇ 20 ਹਜ਼ਾਰ ਰੁਪਏ ਦੀ ਨਕਦੀ, ਇਕ ਮੋਬਾਇਲ ਫੋਨ ਅਤੇ ਜ਼ਰੂਰੀ ਕਾਗਜ਼ਾਤ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਨੇ ਦੱਸਿਆ ਕਿ ਮਨੋਹਰ ਲਾਲ ਟੀਟੂ ਵਾਸੀ ਕਰੀਹਾ ਉਨ੍ਹਾਂ ਦੇ ਨਾਲ ਰਾਹੋਂ ਰੋਡ ਜਾਡਲਾ ਵਿਖੇ ਟ੍ਰੈਕਟਰਾਂ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਲੁਧਿਆਣਾ ’ਚ ਦਿਨ-ਦਿਹਾੜੇ ਪਤੀ ਨੇ ਵੱਢੀ ਪਤਨੀ, ਚਾਕੂ ਮਾਰ-ਮਾਰ ਕੱਢੀਆਂ ਅੰਤੜੀਆਂ

ਬੀਤੇ ਦਿਨ ਬਾਅਦ ਦੁਪਿਹਰ ਆਪਣੇ ਮੋਟਰਸਾਈਕਲ ’ਤੇ ਉਹ ਨਵਾਂਸ਼ਹਿਰ ਵਿਖੇ ਕਿਸੇ ਦੁਕਾਨਦਾਰ ਨੂੰ 20 ਹਜ਼ਾਰ ਰੁਪਏ ਦੇਣ ਜਾ ਰਿਹਾ ਸੀ। ਜਦੋਂ ਉਹ ਪਿੰਡ ਨਾਈ ਮਜਾਰਾ-ਸਨਾਵਾ ਲਾਗੇ ਪਹੁੰਚਿਆਂ ਤਾਂ ਉਨ੍ਹਾਂ ਨੂੰ 3 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਾਂਦੇ ਸਮੇਂ ਲੁਟੇਰੇ ਉਸ ਦੀ ਜੇਬ ’ਚੋਂ 20 ਹਜ਼ਾਰ ਰੁਪਏ ਦੀ ਨਕਦੀ, ਇਕ ਮੋਬਾਇਲ ਫੋਨ ਅਤੇ ਹੋਰ ਜ਼ਰੂਰੀ ਕਾਗਜਾਤ ਲੈ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

ਬੱਸ ਅੱਡਾ ਸਨਾਵਾ ਵਿਖੇ ਲੁਟੇਰਿਆਂ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋ ਗਈਆਂ ਜਿਨ੍ਹਾਂ ਨੂੰ ਸਥਾਨਕ ਲੋਕਾਂ ਵਲੋਂ ਗਰੁੱਪਾਂ ’ਚ ਪਾਇਆ ਜਾ ਰਿਹਾ ਹੈ ਤਾਂ ਕਿ ਇਹ ਲੁਟੇਰੇ ਕਾਬੂ ਕੀਤੇ ਜਾ ਸਕਣ। ਇਸ ਸਬੰਧੀ ਜਦੋਂ ਜਾਡਲਾ ਪੁਲਸ ਚੌਂਕੀ ਦੇ ਇੰਚਾਰਜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਪਾਰਟੀ ਕੋਈ ਵੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੀ ਪਰ ਪੁਲਸ ਵਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗੋਰਾਇਆ ਮੇਨ ਹਾਈਵੇਅ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਕਬੱਡੀ ਖਿਡਾਰੀ ਦੀ ਮੌਤ

shivani attri

This news is Content Editor shivani attri