ਸੋਢਲ ਮੰਦਿਰ ਨੇੜੇ ਬੈਕਰੀ ਦੀ ਦੁਕਾਨ ’ਚ ਲੁਟੇਰਿਆਂ ਨੇ ਗੰਨ ਪੁਆਇੰਟ ਕੀਤੀ ਲੁੱਟ

05/15/2022 6:43:44 PM

ਜਲੰਧਰ (ਅਸ਼ਵਨੀ)— ਜਲੰਧਰ ਦੇ ਮਸ਼ਹੂਰ ਸੋਢਲ ਮੰਦਿਰ ਨੇੜੇ ਗੰਨ ਪੁਆਇੰਟ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਲੁੱਟ ਦੀ ਵਾਰਦਾਤ ਸੋਢਲ ਮੰਦਿਰ ਨੇੜੇ ਪੈਂਦੀ ਸ਼ਰਮਾ ਬੈਕਰੀ ’ਚ ਹੋਈ। ਲੁਟੇਰਿਆਂ ਵੱਲੋਂ ਕੀਤੀ ਗਈ ਲੁੱਟ ਦੀ ਵਾਰਦਾਤ ਸਾਰੀ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। 

ਇਹ ਵੀ ਪੜ੍ਹੋ: ਜਲੰਧਰ: ਨਸ਼ੇ ਨੇ ਉਜਾੜਿਆ ਇਕ ਹੋਰ ਘਰ, 20 ਸਾਲਾ ਨੌਜਵਾਨ ਦੀ ਹੋਈ ਮੌਤ
ਬੈਕਰੀ ਦੇ ਮਾਲਕ ਨਰੇਸ਼ ਸ਼ਰਮਾ ਮੁਤਾਬਕ ਦੁਪਹਿਰ ਤਿੰਨ ਵਜੇ ਦੇ ਕਰੀਬ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋ ਨੌਜਵਾਨ ਆਏ। ਇਸ ਦੌਰਾਨ ਪਿਸਤੌਲ ਦਾ ਖ਼ੌਫ਼ ਵਿਖਾ ਕੇ ਗੱਲੇ ’ਚੋਂ ਪੈਸੇ ਕੱਢ ਕੇ ਫਰਾਰ ਹੋ ਗਏ। ਉਕਤ ਨੌਜਵਾਨ ਗੱਲੇ ਵਿਚ ਪਏ ਕਰੀਬ 5 ਹਜ਼ਾਰ ਦੀ ਨਕਦੀ ਲੈ ਕੇ ਫਰਾਰ ਹੋ ਗਏ। ਇਸ ਘਟਨਾ ਸਬੰਧੀ ਜਾਣਕਾਰੀ ਮੌਕੇ ’ਤੇ ਸਬੰਧਤ ਥਾਣਾ ਪੁਲਸ ਨੂੰ ਦਿੱਤੀ ਗਈ ਹੈ ਅਤੇ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਥੇ ਦੱਸਣਯੋਗ ਹੈ ਕਿ ਜਲੰਧਰ ਵਰਗੇ ਮਹਾਨਗਰ ’ਚ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਪੁਲਸ ਤੋਂ ਬੇਖ਼ੌਫ਼ ਹੋ ਕੇ ਲੁਟੇਰੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। 

ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਦੀ ਸਖ਼ਤ ਚਿਤਾਵਨੀ, ਜੇਕਰ ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਹੋਏ ਤਾਂ ਅਧਿਕਾਰੀਆਂ ’ਤੇ ਦਰਜ ਹੋਵੇਗੀ FIR

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News