ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

04/02/2023 4:44:53 PM

ਰਾਹੋਂ (ਪ੍ਰਭਾਕਰ)- ਮੁਹੱਲਾ ਜਗੋਤਾ ਵਿਖੇ ਸਥਿਤ ਸੋਨੂੰ ਕਰਿਆਨਾ ਸਟੋਰ ਨੂੰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੋਨੂੰ ਕਰਿਆਨਾ ਸਟੋਰ ਦੇ ਮਾਲਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12:30 ਵਜੇ ਅਸੀਂ ਸੁੱਤੇ ਸੀ ਕਿਉਂਕਿ ਘਰ ’ਚ ਮਹਿਮਾਨ ਆਏ ਹੋਏ ਸਨ। ਸਾਡੇ ਪਿਤਾ ਜੀ ਨੇ ਸਾਨੂੰ 2.15 ਵਜੇ ਜਗਾਇਆ ਤਾਂ ਵੇਖਿਆ ਕਿ ਦੁਕਾਨ ਨੂੰ ਅੱਗ ਲੱਗੀ ਹੋਈ ਸੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਪਿੰਡ 'ਚ ਪਪਲਪ੍ਰੀਤ ਨਾਲ ਨਜ਼ਰ ਆਇਆ ਅੰਮ੍ਰਿਤਪਾਲ, CCTV ਫੁਟੇਜ ਆਈ ਸਾਹਮਣੇ

ਅੱਗ ਇੰਨੀ ਜ਼ਬਰਦਸਤ ਸੀ ਕਿ ਜਦੋਂ ਸ਼ਟਰ ਦਾ ਤਾਲਾ ਤੋੜ ਕੇ ਖੋਲ੍ਹਿਆ ਗਿਆ ਤਾਂ ਦੁਕਾਨ ਦੇ ਅੰਦਰੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਅੱਗ ਦੀ ਲਪੇਟ ਵਿਚ ਆਉਣ ਕਰਕੇ ਦੋ ਫਰਿੱਜ, ਬੈਟਰੀਆਂ, ਇਨਵਰਟਰ, ਪ੍ਰਿੰਟਰ, ਘਿਓ ਦੇ ਡੱਬੇ, ਸਾਰਾ ਰਾਸ਼ਨ, ਕਰੀਬ ਸਾਢੇ ਤਿੰਨ ਲੱਖ ਰੁਪਏ ਦਾ ਕਰਿਆਨੇ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਦੇ ਬਾਹਰ ਇਕੱਠੇ ਹੋਏ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ ਪਰ ਫਿਰ ਵੀ ਸਾਮਾਨ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਨੇ ਜ਼ਿਲ੍ਹਾ ਪੁਲਸ ਨੂੰ ਫੋਨ ਕੀਤਾ। ਸੁਰਿੰਦਰ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਡੀ ਕਰਿਆਨੇ ਦੀ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ, ਇਸ ਲਈ ਸਾਡੇ ਮਾਲੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ : ‘ਅੰਨਦਾਤਾ’ ’ਤੇ ਕੁਦਰਤ ਦੀ ਮਾਰ, ਬੇਮੌਸਮੀ ਮੀਂਹ ਤੇ ਗੜਿਆਂ ਨਾਲ ਪੰਜਾਬ ’ਚ ਕਣਕ ਦੀ 20 ਫ਼ੀਸਦੀ ਫ਼ਸਲ ਖ਼ਰਾਬ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News